-4.8 C
Toronto
Tuesday, March 24, 2026
spot_img
HomeਕੈਨੇਡਾFrontਹਿੰਦੂ, ਸਿੱਖ ਤੇ ਬੁੱਧ ਤੋਂ ਇਲਾਵਾ ਹੋਰ ਧਰਮ ਅਪਨਾਉਣ ਵਾਲਿਆਂ ਨੂੰ ਨਹੀਂ...

ਹਿੰਦੂ, ਸਿੱਖ ਤੇ ਬੁੱਧ ਤੋਂ ਇਲਾਵਾ ਹੋਰ ਧਰਮ ਅਪਨਾਉਣ ਵਾਲਿਆਂ ਨੂੰ ਨਹੀਂ ਮਿਲੇਗਾ ਅਨੁਸੂਚਿਤ ਜਾਤੀ ਦਾ ਦਰਜਾ – ਸੁਪਰੀਮ ਕੋਰਟ ਦਾ ਵੱਡਾ ਫੈਸਲਾ


ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਹਿੰਦੂ, ਸਿੱਖ ਜਾਂ ਬੁੱਧ ਧਰਮ ਤੋਂ ਇਲਾਵਾ ਕਿਸੇ ਹੋਰ ਧਰਮ ਨੂੰ ਮੰਨਣ ਵਾਲੇ ਕਿਸੇ ਵੀ ਵਿਅਕਤੀ ਨੂੰ ਅਨੁਸੂਚਿਤ ਜਾਤੀ  ਦਾ ਮੈਂਬਰ ਨਹੀਂ ਮੰਨਿਆ ਜਾ ਸਕਦਾ। ਮਾਨਯੋਗ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਆਂਧਰਾ ਪ੍ਰਦੇਸ਼ ਹਾਈਕੋਰਟ ਦੇ ਹੁਕਮ ਨੂੰ ਬਰਕਰਾਰ ਰੱਖਦਿਆਂ ਕਿਹਾ ਕਿ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਵਿਅਕਤੀ ਕਿਸੇ ਹੋਰ ਧਰਮ ਵਿੱਚ ਪਰਿਵਰਤਨ ਕਰਨ ’ਤੇ ਆਪਣਾ  ਦਰਜਾ ਤੁਰੰਤ ਅਤੇ ਪੂਰੀ ਤਰ੍ਹਾਂ ਗੁਆ ਦਿੰਦਾ ਹੈ। ਬੈਂਚ ਨੇ ਸਪੱਸ਼ਟ ਕੀਤਾ ਕਿ ਸੰਵਿਧਾਨ ਜਾਂ ਸੰਸਦ ਦੇ ਕਿਸੇ ਕਾਨੂੰਨ ਤਹਿਤ ਕੋਈ ਵੀ ਕਾਨੂੰਨੀ ਲਾਭ, ਸੁਰੱਖਿਆ ਜਾਂ ਰਾਖਵਾਂਕਰਨ ਲਈ ਉਸ ਵਿਅਕਤੀ ਵੱਲੋਂ ਦਾਅਵਾ ਨਹੀਂ ਕੀਤਾ ਜਾ ਸਕਦਾ ਜੋ ਧਾਰਾ 3 ਦੇ ਤਹਿਤ ਅਨੁਸੂਚਿਤ ਜਾਤੀ ਦਾ ਮੈਂਬਰ ਨਹੀਂ ਮੰਨਿਆ ਜਾਂਦਾ।  ਇਹ ਫੈਸਲਾ ਇੱਕ ਈਸਾਈ ਪ੍ਰਚਾਰਕ ਚਿੰਤਦਾ ਆਨੰਦ ਦੀ ਪਟੀਸ਼ਨ ’ਤੇ ਆਇਆ ਹੈ, ਜਿਸ ਨੇ 2021 ਵਿੱਚ ਇੱਕ ਵਿਅਕਤੀ ਵਿਰੁੱਧ ਕੁੱਟਮਾਰ ਅਤੇ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਦੇ ਇਲਜ਼ਾਮਾਂ ਤਹਿਤ ਕੇਸ ਦਰਜ ਕਰਵਾਇਆ ਸੀ।

RELATED ARTICLES
POPULAR POSTS