10.2 C
Toronto
Sunday, May 10, 2026
spot_img
HomeਕੈਨੇਡਾFrontਆਮ ਆਦਮੀ ਪਾਰਟੀ ਦਾ ਵਿਧਾਇਕ ਪਠਾਣਮਾਜਰਾ ਜਬਰ-ਜਨਾਹ ਦੇ ਮਾਮਲੇ ਵਿਚ ਗਿ੍ਰਫਤਾਰ

ਆਮ ਆਦਮੀ ਪਾਰਟੀ ਦਾ ਵਿਧਾਇਕ ਪਠਾਣਮਾਜਰਾ ਜਬਰ-ਜਨਾਹ ਦੇ ਮਾਮਲੇ ਵਿਚ ਗਿ੍ਰਫਤਾਰ


ਦੋ ਦਿਨਾਂ ਵਿੱਚ ਦੂਜੇ ਵਿਧਾਇਕ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਭੂਚਾਲ ਆ ਗਿਆ ਜਦੋਂ ਪਿਛਲੇ ਛੇ ਮਹੀਨਿਆਂ ਤੋਂ ਪੁਲਿਸ ਨੂੰ ਚਕਮਾ ਦੇ ਰਹੇ ਜ਼ਬਰ-ਜਨਾਹ ਦੇ ਮੁਲਜ਼ਮ ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੁਲਿਸ ਨੇ ਪਟਿਆਲਾ ’ਚ ਗਿ੍ਰਫਤਾਰ ਕਰ ਲਿਆ। ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਪਠਾਣਮਾਜਰਾ ’ਤੇ ਜ਼ਬਰ-ਜਨਾਹ, ਧੋਖਾਧੜੀ ਅਤੇ ਡਰਾਉਣ-ਧਮਕਾਉਣ ਵਰਗੇ ਗੰਭੀਰ ਇਲਜ਼ਾਮ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 2 ਸਤੰਬਰ ਤੋਂ ਫਰਾਰ ਚੱਲ ਰਹੇ ਇਸ ਵਿਧਾਇਕ ਖਿਲਾਫ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਇਹ ਗਿ੍ਰਫ਼ਤਾਰੀ ਪੰਜਾਬ ਪੁਲਿਸ ਲਈ ਇੱਕ ਵੱਡੀ ਸਫਲਤਾ ਮੰਨੀ ਜਾ ਰਹੀ ਹੈ, ਕਿਉਂਕਿ ਪਿਛਲੇ 48 ਘੰਟਿਆਂ ਅੰਦਰ ਜੇਲ੍ਹ ਜਾਣ ਵਾਲੇ ਇਹ ਦੂਜੇ ਵਿਧਾਇਕ ਹਨ। ਇਸ ਤੋਂ ਪਹਿਲਾਂ ਲੰਘੇ ਸੋਮਵਾਰ ਨੂੰ ਸਾਬਕਾ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗਿ੍ਰਫਤਾਰ ਕੀਤਾ ਗਿਆ ਸੀ। ਇਹਨਾਂ ਗਿ੍ਰਫ਼ਤਾਰੀਆਂ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। ਇਸੇ ਦੌਰਾਨ ਪੁਲਿਸ ਦਾ ਕਹਿਣਾ ਹੈ ਕਿ ਇਹ ਕਾਰਵਾਈ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਮਜ਼ਬੂਤ ਕਦਮ ਹੈ ਅਤੇ ਇਹ ਸਪੱਸ਼ਟ ਸੁਨੇਹਾ ਹੈ ਕਿ ਕਾਨੂੰਨ ਦੇ ਲੰਬੇ ਹੱਥਾਂ ਤੋਂ ਕੋਈ ਵੀ ਬਚ ਨਹੀਂ ਸਕਦਾ, ਚਾਹੇ ਉਹ ਕਿੰਨੇ ਵੀ ਉੱਚੇ ਅਹੁਦੇ ’ਤੇ ਕਿਉਂ ਨਾ ਹੋਵੇ।

RELATED ARTICLES
POPULAR POSTS