5.6 C
Toronto
Sunday, May 10, 2026
spot_img
HomeਕੈਨੇਡਾFrontਗੈਸ ਸਿਲੰਡਰ ਬੁੱਕ ਕਰਨ ਦੀ ਸਮਾਂ-ਸੀਮਾ ’ਚ ਨਹੀਂ ਹੋਇਆ ਕੋਈ ਬਦਲਾਅ

ਗੈਸ ਸਿਲੰਡਰ ਬੁੱਕ ਕਰਨ ਦੀ ਸਮਾਂ-ਸੀਮਾ ’ਚ ਨਹੀਂ ਹੋਇਆ ਕੋਈ ਬਦਲਾਅ


ਭਾਰਤ ਸਰਕਾਰ ਨੇ ਕੀਤਾ ਸਪੱਸ਼ਟ : ਪੈਟਰੋਲ ਅਤੇ ਡੀਜ਼ਲ ਦਾ ਵੀ ਲੋੜੀਂਦਾ ਸਟਾਕ ਮੌਜੂਦ
ਨਵੀਂ ਦਿੱਲੀ/ਬਿਊਰੋ ਨਿਊਜ਼
ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਸਪਸ਼ਟ ਕੀਤਾ ਹੈ ਕਿ ਐੱਲ.ਪੀ.ਜੀ. ਗੈਸ ਸਿਲੰਡਰ ਬੁਕਿੰਗ ਦੀ ਸਮਾਂ-ਸੀਮਾ ਵਿੱਚ ਬਦਲਾਅ ਬਾਰੇ ਚੱਲ ਰਹੀਆਂ ਖ਼ਬਰਾਂ ਝੂਠੀਆਂ ਹਨ। ਮੰਤਰਾਲੇ ਨੇ ਦੁਹਰਾਇਆ ਕਿ ਮੌਜੂਦਾ ਰੀਫਿਲ ਬੁਕਿੰਗ ਦੀ ਸਮਾਂ-ਸੀਮਾ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, ਬੁਕਿੰਗ ਜਿਵੇਂ ਚੱਲ ਰਹੀ ਹੈ ਇਵੇਂ ਹੀ ਅੱਗੇ ਜਾਰੀ ਰਹੇਗੀ। ਮੰਤਰਾਲੇ ਨੇ ਬਿਆਨ ਵਿੱਚ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਖ਼ਬਰਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਵਿੱਚ ਐੱਲਪੀਜੀ ਰੀਫਿਲ ਬੁਕਿੰਗ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਸੀ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 45 ਦਿਨ ਅਤੇ ਇਸ ਯੋਜਨਾ ਤੋਂ ਬਾਹਰ ਰਹਿਣ ਵਾਲੇ ਖਪਤਕਾਰਾਂ ਨੂੰ 25 ਜਾਂ 35 ਦਿਨਾਂ ਬਾਅਦ ਹੀ ਅਗਲਾ ਸਿਲੰਡਰ ਮਿਲੇਗਾ। ਗੈਸ ਮੰਤਰਾਲੇ ਨੇ ਸਪੱਸ਼ਟ ਕੀਤਾ ਜਾਂਦਾ ਹੈ ਕਿ ਅਜਿਹਾ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਪੁਰਾਣੇ ਨਿਯਮ ਹੀ ਲਾਗੂ ਰਹਿਣਗੇ।

RELATED ARTICLES
POPULAR POSTS