20.2 C
Toronto
Saturday, August 8, 2026
spot_img
Homeਹਫ਼ਤਾਵਾਰੀ ਫੇਰੀਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਹਰਪਾਲ ਚੀਮਾ ਟਰਾਂਸਪੋਰਟ ਤੇ ਡਾ. ਰਵਜੋਤ...

ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਹਰਪਾਲ ਚੀਮਾ ਟਰਾਂਸਪੋਰਟ ਤੇ ਡਾ. ਰਵਜੋਤ ਜੇਲ੍ਹ ਵਿਭਾਗ ਸੰਭਾਲਣਗੇ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਵਿਭਾਗਾਂ ਨੂੰ ਹੋਰਨਾਂ ਮੰਤਰੀਆਂ ‘ਚ ਵੰਡ ਦਿੱਤਾ ਹੈ। ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਐੱਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੂੰ ਸੌਂਪ ਦਿੱਤੀ ਹੈ। ਸਾਬਕਾ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਪੰਜਾਬ ਦੇ ਰਾਜਪਾਲ ਵੱਲੋਂ ਮਨਜ਼ੂਰ ਕਰ ਲਿਆ ਗਿਆ ਸੀ।

 

RELATED ARTICLES
POPULAR POSTS