20.5 C
Toronto
Tuesday, September 29, 2026
spot_img
HomeUncategorizedਡੀਐਮ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਲਾਲਜੀਤ ਸਿੰਘ ਭੁੱਲਰ ਦੀ ਹੋਈ...

ਡੀਐਮ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਲਾਲਜੀਤ ਸਿੰਘ ਭੁੱਲਰ ਦੀ ਹੋਈ ਗ੍ਰਿਫਤਾਰੀ

ਡੀਐਮ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਲਾਲਜੀਤ ਸਿੰਘ ਭੁੱਲਰ ਦੀ ਹੋਈ ਗ੍ਰਿਫਤਾਰੀਚੰਡੀਗੜ੍ਹ : ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ‘ਚ ਤੈਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਵਲੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਲੈ ਕੇ ਕੀਤੀ ਗਈ ਖੁਦਕਸ਼ੀ ਦਾ ਮਾਮਲਾ ਭਖ ਚੁੱਕਾ ਹੈ। ਇਸ ਮਾਮਲੇ ਵਿਚ ਟਰਾਂਸਪੋਰਟ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਲਾਲਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੀ ਪੁਲਿਸ ਨੇ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਹੈ। ਧਿਆਨ ਰਹੇ ਕਿ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਸੀ। ਜ਼ਿਕਰਯੋਗ ਹੈ ਕਿ ਲਾਲਜੀਤ ਭੁੱਲਰ ਅਤੇ ਦੋ ਹੋਰਾਂ ਖਿਲਾਫ ਕੇਸ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੇਨਿਊ ਦੀ ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਦੀ ਸ਼ਿਕਾਇਤ ਦੇ ਅਧਾਰ ‘ਤੇ ਦਰਜ ਕੀਤਾ ਗਿਆ ਸੀ। ਪੁਲਿਸ ਨੇ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਵੀ ਕੇਸ ਵਿਚ ਨਾਮਜ਼ਦ ਕੀਤਾ ਹੈ।

 

RELATED ARTICLES
POPULAR POSTS