21.2 C
Toronto
Friday, June 26, 2026
spot_img
HomeਕੈਨੇਡਾFrontਭਾਰਤ ’ਚ ਸਸਤਾ ਹੋਵੇਗਾ ਤੇਲ - ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ’ਤੇ...

ਭਾਰਤ ’ਚ ਸਸਤਾ ਹੋਵੇਗਾ ਤੇਲ – ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਘਟਾਈ


ਨਾਇਰਾ ਐਨਰਜੀ ਨੇ ਤੇਲ ਦੇ ਭਾਅ ਵਧਾਏ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਸਰਕਾਰ ਨੇ ਪੈਟਰੋਲ ’ਤੇ ਐਕਸਾਈਜ਼ ਡਿਊਟੀ ਘਟਾ ਕੇ 3 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ ਅਤੇ ਡੀਜ਼ਲ ਨੂੰ ਇਸ ਤੋਂ ਪੂਰੀ ਤਰ੍ਹਾਂ ਮੁਕਤ ਕਰ ਦਿੱਤਾ ਹੈ। ਇਹ ਕਦਮ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਮੱਧ ਪੂਰਬ ਵਿਚ ਜੰਗ ਦੌਰਾਨ ਵਧ ਰਹੀਆਂ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ਨਾਲ ਨਜਿੱਠਣ ਵਿਚ ਮੱਦਦ ਕਰਨ ਲਈ ਚੁੱਕਿਆ ਗਿਆ ਹੈ। ਵਿੱਤ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਵਿਚ ਪੈਟਰੋਲ ’ਤੇ ਐਕਸਾਈਜ਼ ਡਿਊਟੀ ਨੂੰ ਪਹਿਲਾਂ ਦੇ 13 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 3 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਹੈ, ਜਦੋਂ ਕਿ ਡੀਜ਼ਲ ’ਤੇ ਲੱਗਣ ਵਾਲੀ 10 ਰੁਪਏ ਦੀ ਡਿਊਟੀ ਨੂੰ ਘਟਾ ਕੇ ਸਿਫਰ ਕਰ ਦਿੱਤਾ ਗਿਆ ਹੈ। ਮੰਤਰਾਲੇ ਦਾ ਕਹਿਣਾ ਹੈ ਕਿ ਡਿਊਟੀ ਵਿਚ ਇਹ ਕਟੌਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ। ਉਧਰ ਦੂਜੇ ਪਾਸੇ ਭਾਰਤ ਦੇ ਸਭ ਤੋਂ ਵੱਡੇ ਪ੍ਰਾਈਵੇਟ ਈਂਧਨ ਪ੍ਰਚੂਨ ਵਿਕਰੇਤਾ ਨਾਇਰਾ ਐਨਰਜੀ ਨੇ ਆਪਣੇ ਪੈਟਰੋਲ ਪੰਪਾਂ ’ਤੇ ਪੈਟਰੋਲ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 3 ਰੁਪਏ ਪ੍ਰਤੀ ਲੀਟਰ ਮਹਿੰਗਾ ਕਰ ਦਿੱਤਾ ਹੈ।

RELATED ARTICLES
POPULAR POSTS