ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਸਪੋਰਟ ਬਣਾਉਣ ਦੇ ਨਿਯਮਾਂ ਨੂੰ ਹਾਲ ਹੀ ਵਿਚ ਆਸਾਨ ਬਣਾਉਣ ਤੋਂ ਬਾਅਦ ਹੁਣ ਮੋਦੀ ਸਰਕਾਰ ਅਜਿਹੇ ਦਸਤਾਵੇਜ਼ਾਂ ਦੀ ਗਲਤ ਵਰਤੋਂ ਰੋਕਣ ਲਈ ਸਖਤ ਫੀਚਰ ਲਿਆਉਣ ਦੀ ਤਿਆਰੀ ਵਿਚ ਹੈ। ਵਿਦੇਸ਼ ਮੰਤਰਾਲਾ ਛੇਤੀ ਹੀ ਚਿਪ ਵਾਲੇ ਈ-ਪਾਸਪੋਰਟ ਪੇਸ਼ ਕਰੇਗਾ, ਜਿਸ ਵਿਚ ਪਾਸਪੋਰਟ ਸੰਬੰਧੀ ਜਾਣਕਾਰੀ ਦੀ ਇਲੈਕਟ੍ਰਾਨਿਕ ਤਰੀਕੇ ਨਾਲ ਤਸਦੀਕ ਕੀਤੀ ਜਾ ਸਕੇਗੀ।
ਚਿਪ ਜ਼ਰੀਏ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਧੋਖਾਦੇਹੀ ਦਾ ਪਤਾ ਲਾਉਣ ਅਤੇ ਪਾਸਪੋਰਟ ਦਾ ਗਲਤ ਇਸਤੇਮਾਲ ਰੋਕਣ ਵਿਚ ਮਦਦ ਮਿਲੇਗੀ। ਕੇਂਦਰ ਸਰਕਾਰ ਨੇ ਜ਼ਿਆਦਾ ਸੁਰੱਖਿਆ ਵਾਲੇ ਚਿਪ ‘ਤੇ ਆਧਾਰਿਤ ਈ-ਪਾਸਪੋਰਟ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਰਾਜ ਸਭਾ ਵਿਚ ਇਕ ਸਵਾਲ ਦੇ ਜਵਾਬ ਵਿਚ ਵਿਦੇਸ਼ ਰਾਜ ਮੰਤਰੀ ਵੀ. ਕੇ. ਸਿੰਘ ਨੇ ਜਾਣਕਾਰੀ ਦਿੱਤੀ ਕਿ ਇਲੈਕਟ੍ਰਾਨਿਕ ਤਰੀਕੇ ਨਾਲ ਦਸਤਖਤ ਵਾਲੇ ਈ-ਪਾਸਪੋਰਟ ਨੂੰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।
Check Also
ਡਾ. ਅੰਬੇਡਕਰ ਨੂੰ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਰਧਾਂਜਲੀ ਭੇਟ
ਪੰਜਾਬ ਵਿਚ ਵੀ ਵੱਖ-ਵੱਖ ਥਾਵਾਂ ’ਤੇ ਡਾ. ਅੰਬੇਡਕਰ ਸਬੰਧੀ ਹੋਏ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ …