10.7 C
Toronto
Friday, May 15, 2026
spot_img
HomeਕੈਨੇਡਾFrontਪੰਜਾਬ ’ਚ ਮੀਂਹ, ਗੜ੍ਹਮਾਰੀ ਅਤੇ ਤੇਜ਼ ਹਵਾਵਾਂ ਦਾ ਅਲਰਟ

ਪੰਜਾਬ ’ਚ ਮੀਂਹ, ਗੜ੍ਹਮਾਰੀ ਅਤੇ ਤੇਜ਼ ਹਵਾਵਾਂ ਦਾ ਅਲਰਟ


ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਰਾਜ ਆਫਤ ਪ੍ਰਬੰਧਨ ਅਥਾਰਿਟੀ ਨੇ ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਰੂਪਨਗਰ ਅਤੇ ਐਸਏਐਸ ਨਗਰ ਦੇ ਕੁਝ ਹਿੱਸਿਆਂ ਵਿਚ ਗਰਜ-ਚਮਕ ਦੇ ਨਾਲ ਮੀਂਹ, ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਉਂਦੇ ਹੋਏ ਅਲਰਟ ਜਾਰੀ ਕੀਤਾ ਹੈ। ਪੰਜਾਬ ਰਾਜ ਆਫਤ ਪ੍ਰਬੰਧਨ ਦੇ ਅਧਿਕਾਰੀਆਂ ਨੇ ਅਲਰਟ ਵਿਚ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ 112 ’ਤੇ ਕਾਲ ਕੀਤੀ ਜਾ ਸਕਦੀ ਹੈ। ਖੇਤੀਬਾੜੀ ਨਾਲ ਸਬੰਧਤ ਮਾਹਿਰਾਂ ਦਾ ਮੰਨਣਾ ਹੈ ਕਿ ਮੌਸਮ ਵਿਚ ਪੱਛਮੀ ਵਿਗਾੜ ਦੇ ਚੱਲਦਿਆਂ ਜੇਕਰ ਜ਼ਿਆਦਾ ਮੀਂਹ ਪੈਂਦਾ ਹੈ ਅਤੇ ਤੇਜ਼ ਹਵਾਵਾਂ ਚੱਲਦੀਆਂ ਹਨ ਤਾਂ ਪੱਕਣ ਦੇ ਕੰਢੇ ਪਹੁੰਚ ਚੁੱਕੀ ਕਣਕ ਦਾ ਝਾੜ ਘਟ ਸਕਦਾ ਹੈ। ਅਜਿਹੇ ਮੌਸਮ ਨੇ ਕਿਸਾਨਾਂ ਦੀ  ਫਿਕਰਮੰਦੀ ਹੋਰ ਵਧਾ ਦਿੱਤੀ ਹੈ।

RELATED ARTICLES
POPULAR POSTS