Breaking News
Home / ਭਾਰਤ / ਦਿੱਲੀ ਕਮੇਟੀ ਨੇ ਲਗਾਈ ਸਿਰੋਪਾਓ ਦੀ ਵੰਡ ‘ਤੇ ਰੋਕ

ਦਿੱਲੀ ਕਮੇਟੀ ਨੇ ਲਗਾਈ ਸਿਰੋਪਾਓ ਦੀ ਵੰਡ ‘ਤੇ ਰੋਕ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਨਿਵੇਕਲੀ ਪਹਿਲ ਕਰਦਿਆਂ ਸਿਰੋਪਾਓ ਦੀ ਵੰਡ ‘ਤੇ ਰੋਕ ਲਗਾ ਦਿੱਤੀ ਹੈ। ਇਸ ਦਾ ਅਸਰ ਦਿੱਲੀ ਕਮੇਟੀ ਵਲੋਂ ਮਨਾਏ ਜਾ ਰਹੇ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ 234ਵਾਂ ਦਿੱਲੀ ਫਤਹਿ ਦਿਵਸ ਵਿਚ ਵੀ ਵੇਖਣ ਨੂੰ ਮਿਲਿਆ। ਦੋ ਰੋਜ਼ਾ ਇਸ ਸਮਾਗਮ ਦੇ ਪਹਿਲੇ ਦਿਨ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਣੇ ਆਏ ਹੋਏ ਸਾਰੇ ਪਤਵੰਤੇ ਸੱਜਣਾਂ ਅਤੇ ਪ੍ਰਚਾਰਕਾਂ ਨੂੰ ਸਿਰੋਪਾਓ ਦੀ ਥਾਂ ‘ਤੇ ਯਾਦਗਾਰੀ ਚਿੰਨ੍ਹ ਅਤੇ ਕਿਤਾਬਾਂ ਦਾ ਸੈਟ ਕੀਤਾ ਗਿਆ। ਇਸ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦਿੱਲੀ ਕਮੇਟੀ ਵਲੋਂ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਦੀ ਸ਼ਲਾਘਾ ਕੀਤੀ। ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਦੀ ਸੰਗਤ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਪੰਥਕ ਕਾਰਜ ਕਰਨ ਵਾਲੀ ਇਸ ਕਮੇਟੀ ਨੂੰ ਮੁੜ ਦਿੱਲੀ ਕਮੇਟੀ ਦਾ ਪ੍ਰਬੰਧ ਸੌਂਪਿਆ ਹੈ।

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …