11.2 C
Toronto
Monday, October 19, 2026
spot_img
HomeਕੈਨੇਡਾFrontਬਿਹਾਰ ਦੇ ਨਾਲੰਦਾ ਮੰਦਰ ’ਚ ਭਗਦੜ ਕਾਰਨ 9 ਮੌਤਾਂ

ਬਿਹਾਰ ਦੇ ਨਾਲੰਦਾ ਮੰਦਰ ’ਚ ਭਗਦੜ ਕਾਰਨ 9 ਮੌਤਾਂ

ਬਿਹਾਰ ਦੇ ਨਾਲੰਦਾ ਮੰਦਰ ’ਚ ਭਗਦੜ ਕਾਰਨ 9 ਮੌਤਾਂ
ਸੀਐਮ ਨਿਤੀਸ਼ ਕੁਮਾਰ ਵਲੋਂ ਪੀੜਤ ਪਰਿਵਾਰਾਂ ਨੂੰ 6-6 ਲੱਖ ਰੁਪਏ ਮੁਆਵਜ਼ੇ ਦਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਬਿਹਾਰ ਦੇ ਨਾਨੰਦਾ ਜ਼ਿਲ੍ਹੇ ਦੇ ਸ਼ੀਤਲਾ ਮਾਤਾ ਮੰਦਰ ਵਿਚ ਅੱਜ ਮੰਗਲਵਾਰ ਸਵੇਰੇ ਭਗਦੜ ਮਚ ਗਈ ਅਤੇ ਇਸ ਹਾਦਸੇ ਵਿਚ 9 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਭਗਦੜ ਵਿਚ 8 ਮਹਿਲਾਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇਕ ਪੁਰਸ਼ ਦੀ ਹਸਪਤਾਲ ਵਿਚ ਇਲਾਜ ਦੌਰਾਨ ਜਾਨ ਚਲੇ ਗਈ ਅਤੇ ਕਈ ਵਿਅਕਤੀ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਸ਼ੀਤਲਾ ਅਸ਼ਟਮੀ ਲਈ ਮੰਦਰ ਵਿਚ ਵੱਡੀ ਗਿਣਤੀ ’ਚ ਸ਼ਰਧਾਲੂ ਇਕੱਠੇ ਹੋਏ ਸਨ ਅਤੇ ਇਹ ਵੀ ਦੱਸਿਆ ਗਿਆ ਕਿ ਮੰਦਰ ਵਿਚ ਭੀੜ ਨੂੰ ਸੰਭਾਲਣ ਲਈ ਢੁੱਕਵੇਂ ਪ੍ਰਬੰਧ ਨਹੀਂ ਸਨ। ਇਸ ਹਾਦਸੇ ਤੋਂ ਬਾਅਦ ਮੰਦਰ ਅਤੇ ਮੇਲਾ ਬੰਦ ਕਰ ਦਿੱਤਾ ਗਿਆ। ਇਸੇ ਦੌਰਾਨ ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ 6-6 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।

RELATED ARTICLES
POPULAR POSTS