4.7 C
Toronto
Saturday, October 17, 2026
spot_img
HomeਕੈਨੇਡਾFrontਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਕੈਂਪ ਬਣੇਗਾ ਜਲੰਧਰ

ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਕੈਂਪ ਬਣੇਗਾ ਜਲੰਧਰ

ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਕੈਂਪ ਬਣੇਗਾ ਜਲੰਧਰ
ਸੰਸਦ ਮੈਂਬਰ ਚੰਨੀ ਨੇ ਖਜੂਰਲਾ ’ਚ ਬਣਾਇਆ ਘਰ – ਸੀਐਮ ਮਾਨ ਵੀ ਜਲੰਧਰ ’ਚ ਬਣਾ ਚੁੱਕੇ ਹਨ ਆਪਣਾ ਘਰ
ਜਲੰਧਰ/ਬਿਊਰੋ ਨਿਊਜ਼
ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੇ ਖਜੂਰਲਾ ਵਿਚ ਆਪਣਾ ਘਰ ਬਣਾ ਲਿਆ ਹੈ। ਚੰਨੀ ਨੇ ਕਿਹਾ ਕਿ ਚੋਣਾਂ ਦੇ ਸਮੇਂ ਉਨ੍ਹਾਂ ਨੇ ਜਲੰਧਰ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਇੱਥੇ ਹੀ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਵੀ ਚੰਨੀ ਨੇ ਜਲੰਧਰ ਨੇੜਲੇ ਪਿੰਡ ਖਜੂਰਲਾ ਵਿਚ ਘਰ ਬਣਾਇਆ ਹੈ। ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਹਲਕਾ ਜਲੰਧਰ ਤੋਂ ਵੱਡੀ ਜਿੱਤ ਦਰਜ ਕੀਤੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਜਲੰਧਰ, ਵਿਧਾਨ ਸਭਾ ਚੋਣਾਂ ਦਾ ਕੈਂਪ ਬਣਨਾ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਓਲਡ ਬਾਰਾਂਦਰੀ ਵਿਚ ਆਪਣਾ ਘਰ ਲਿਆ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਕਈ ਵੱਡੇ ਨੇਤਾਵਾਂ ਦੇ ਘਰ ਵੀ ਜਲੰਧਰ ਵਿਚ ਹੀ ਹਨ।

RELATED ARTICLES
POPULAR POSTS