5.5 C
Toronto
Sunday, April 5, 2026
spot_img
Homeਭਾਰਤਮਨਜੀਤ ਸਿੰਘ ਜੀ.ਕੇ. ਦਿੱਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਬਣੇ

ਮਨਜੀਤ ਸਿੰਘ ਜੀ.ਕੇ. ਦਿੱਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਬਣੇ

ਮਨਜਿੰਦਰ ਸਿੰਘ ਸਿਰਸਾ ਨੂੰ ਜਨਰਲ ਸਕੱਤਰ ਬਣਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼  :ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਹੋ ਗਈ ਹੈ। ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਮੇਟੀ ਦੇ ਸੱਦੇ ਗਏ ਇਜਲਾਸ ਦੌਰਾਨ ਮੌਜੂਦਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਮੁੜ ਤੋਂ ਪ੍ਰਧਾਨਗੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮਨਜਿੰਦਰ ਸਿੰਘ ਸਿਰਸਾ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ ਕੀਤੇ ਗਏ ਹਨ। ਹਰਮੀਤ ਸਿੰਘ ਕਾਲਕਾ ਨੂੰ ਸੀਨੀਅਰ ਮੀਤ ਪ੍ਰਧਾਨ, ਹਰਮਨਜੀਤ ਸਿੰਘ ਨੂੰ ਮੀਤ ਪ੍ਰਧਾਨ ਅਤੇ ਅਮਰਜੀਤ ਸਿੰਘ ਪੱਪੂ ਨੂੰ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਜਲਾਸ ਦੌਰਾਨ ਕਮੇਟੀ ਦੀ 10 ਮੈਂਬਰੀ ਕਾਰਜਕਾਰਨੀ ਦਾ ਵੀ ਐਲਾਨ ਕੀਤਾ ਗਿਆ। ਇਸ ਵਿੱਚ ਹਰਿੰਦਰਪਾਲ ਸਿੰਘ, ਕੁਲਵੰਤ ਸਿੰਘ ਬਾਠ, ਗੁਰਮੀਤ ਸਿੰਘ ਮੀਤਾ, ਚਮਨ ਸਿੰਘ, ਜਸਵੀਰ ਸਿੰਘ ਜੱਸੀ, ਹਰਵਿੰਦਰ ਸਿੰਘ ਕੇਪੀ, ਪਰਮਜੀਤ ਸਿੰਘ ਚੰਡੋਕ, ਅਮਰਜੀਤ ਸਿੰਘ ਪਿੰਕੀ, ਐਮ ਪੀ ਐਸ ਚੱਢਾ ਤੇ ਤਲਵਿੰਦਰ ਸਿੰਘ ਮਰਵਾਹਾ ਨੂੰ ਸ਼ਾਮਲ ਕੀਤਾ ਗਿਆ ਹੈ।

RELATED ARTICLES
POPULAR POSTS