33.8 C
Toronto
Thursday, July 2, 2026
spot_img
HomeਕੈਨੇਡਾFrontਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਦੀ ਧਮਕੀ - ਪੁਲਿਸ ਦੀਆਂ ਟੀਮਾਂ ਵਲੋਂ...

ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਦੀ ਧਮਕੀ – ਪੁਲਿਸ ਦੀਆਂ ਟੀਮਾਂ ਵਲੋਂ ਤਲਾਸ਼ੀ ਮੁਹਿੰਮ ਸ਼ੁਰੂ


ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਪੂਰੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਪੁਲਿਸ ਦੀਆਂ ਟੀਮਾਂ ਵਲੋਂ ਇਮਾਰਤ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਚੰਡੀਗੜ੍ਹ ਪੁਲਿਸ ਦੇ ਐਸ.ਐਸ.ਪੀ. ਨੂੰ ਇਕ ਈਮੇਲ ਰਾਹੀਂ ਇਹ ਧਮਕੀ ਮਿਲੀ ਹੈ। ਂਿੲਸ ਸਬੰਧੀ ਸੂਚਨਾ ਮਿਲਣ ’ਤੇ ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ। ਇਹ ਧਮਕੀ ਚੰਡੀਗੜ੍ਹ ਦੇ ਸੈਕਟਰ 37 ਵਿਚ ਭਾਜਪਾ ਦੇ ਦਫਤਰ ਦੇ ਬਾਹਰ ਹੋਏ ਧਮਾਕੇ ਤੋਂ ਇਕ ਦਿਨ ਬਾਅਦ ਆਈ ਹੈ। ਇਸੇ ਦੌਰਾਨ ਪੁਲਿਸ ਅਧਿਕਾਰੀ ਈਮੇਲ ਭੇਜਣ ਵਾਲੇ ਸਰੋਤ ਦੀ ਭਾਲ ਕਰਨ ਲਈ ਜਾਂਚ ਕਰ ਰਹੇ ਹਨ ਅਤੇ ਅਦਾਲਤ ਦੇ ਨੇੜੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।

RELATED ARTICLES
POPULAR POSTS