24.6 C
Toronto
Thursday, August 20, 2026
spot_img
HomeਕੈਨੇਡਾFrontਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ 13 ਅਪ੍ਰੈਲ ਨੂੰ ਸੱਦਿਆ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ 13 ਅਪ੍ਰੈਲ ਨੂੰ ਸੱਦਿਆ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ 13 ਅਪ੍ਰੈਲ ਨੂੰ ਸੱਦਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਉਂਦੀ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਇਜਲਾਸ ਸੱਦਿਆ ਹੈ। ਧਿਆਨ ਰਹੇ ਕਿ ਸਪੀਕਰ ਨੇ 16 ਮਾਰਚ ਨੂੰ ਬਜਟ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਸੀ। ਇਸਦੇ ਚੱਲਦਆਂ ਇਜਲਾਸ ਦੀ ਹੁਣ ਅਗਲੀ ਬੈਠਕ 13 ਅਪ੍ਰੈਲ ਨੂੰ ਸਵੇਰੇ 11ਵਜੇ ਬੁਲਾਈ ਗਈ ਹੈ। ਹਾਲਾਂਕਿ ਵਿਧਾਨ ਸਭਾ ਸਕੱਤਰੇਤ ਨੇ ਇਜਲਾਸ ਦੀ ਬੈਠਕ ਬਾਰੇ ਰਸਮੀ ਤੌਰ ’ਤੇ ਕੋਈ ਪ੍ਰੋਗਰਾਮ ਜਾਰੀ ਨਹੀ ਕੀਤਾ ਪਰ ਇਸ ਦਿਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਾਰੇ ਸਿਲੈਕਟ ਕਮੇਟੀ ਦੀ ਰਿਪੋਰਟ ਪੇਸ਼ ਕੀਤੇ ਜਾਣ ਅਤੇ ਇਸ ’ਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

RELATED ARTICLES
POPULAR POSTS