ਵਿਜੀਲੈਂਸ ਕਰੇਗੀ 31 ਹਜ਼ਾਰ ਕਰੋੜ ਦੇ ਅਨਾਜ ਘੁਟਾਲੇ ਦੀ ਜਾਂਚ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31 ਹਜ਼ਾਰ ਕਰੋੜ ਰੁਪਏ ਦੇ ਅਨਾਜ ਘੁਟਾਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪਣ ਦਾ ਐਲਾਨ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਇਸ ਘੁਟਾਲੇ ਦੀ ਜੜ੍ਹ ਤੱਕ ਜਾਵੇਗੀ ਅਤੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦੇਣਾ ਯਕੀਨੀ ਬਣਾਇਆ ਜਾਵੇਗਾ। ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਲੌਂਜ ਵਿੱਚ ਪੱਤਰਕਾਰਾਂ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਦੀ ਇਕ ਇੰਚ ਜ਼ਮੀਨ ਵੀ ਕੁਰਕ ਨਹੀਂ ਹੋਣ ਦਿੱਤੀ ਜਾਵੇਗੀ ਤੇ ਸੂਬਾ ਸਰਕਾਰ ਜ਼ਮੀਨਾਂ ਦੀ ઠਕੁਰਕੀ ਨੂੰ ਰੋਕਣ ਲਈ ਅਗਾਮੀ ਬਜਟ ਸ਼ੈਸ਼ਨ ‘ਚ ਬਿੱਲ ਲਿਆਵੇਗੀ। ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਇਹ ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਉਹ ਬਕਾਇਆ ਨਾ ਦੇਣ ਦੀ ਸੂਰਤ ਵਿੱਚ ਕਿਸਾਨਾਂ ਖ਼ਿਲਾਫ਼ ਨਿਲਾਮੀ ਨੋਟਿਸ ਜਾਰੀ ਨਾ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਕਰਜ਼ੇ ਸਬੰਧੀ ਬੈਂਕਾਂ ਨਾਲ ਗੱਲਬਾਤ ਕਰੇਗੀ। ਕਣਕ ਦੀ ਖ਼ਰੀਦ ਲਈ ਕੇਂਦਰ ਸਰਕਾਰ ਵੱਲੋਂ ਕਰਜ਼ੇ ਦੀ ਹੱਦ ਸੀਸੀਐੱਲ ਜਾਰੀ ਕਰਨ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਵਿੱਤ ਮੰਤਰੀ ਨੂੰ ਕਿਹਾ ਹੈ ਕਿ ਉਹ ਇਸ ਮਾਮਲੇ ਬਾਰੇ ਕੇਂਦਰ ਸਰਕਾਰ ਤੇ ਸਬੰਧਤ ਬੈਂਕਾਂ ਨਾਲ ਗੱਲਬਾਤ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਮਾੜੀ ਆਰਥਿਕ ਹਾਲਤ ਬਾਰੇ ‘ਵ੍ਹਾਈਟ ਪੇਪਰ’ ਛੇਤੀ ਹੀ ਜਨਤਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ‘ਵ੍ਹਾਈਟ ਪੇਪਰ’ ਲੋਕਾਂ ਦੀਆਂ ਅੱਖਾਂ ਖੋਲ੍ਹੇਗਾ ਅਤੇ ਉਨ੍ਹਾਂ ਨੂੰ ਤਤਕਾਲੀ ਅਕਾਲੀ-ਭਾਜਪਾ ਸਰਕਾਰ ਦੇ ਇੱਕ ਦਹਾਕੇ ਦੌਰਾਨ ਹੋਈਆਂ ਬੇਨਿਯਮੀਆਂ ਤੋਂ ਜਾਣੂ ਕਰਵਾਏਗਾ।ਉਨ੍ਹਾਂ ਕਿਹਾ ਕਿ ਸੂਬੇ ਵਿਚ ਹੋਈਆਂ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਦੀ ਵੀ ਸੂਬਾ ਸਰਕਾਰ ਜਾਂਚ ਕਰ ਰਹੀ ਹੈ।ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਵਿੱਚ ਕੀਤੇ ਗਏ ਮੁਜ਼ਾਹਰੇ ਸਬੰਧੀ ਮੁੱਖ ਮੰਤਰੀ ਨੇ ‘ਆਪ’ ਨੂੰ ਅਰਾਜਕਤਾਵਾਦੀ ਪਾਰਟੀ ਦੱਸਦਿਆਂ ਕਿਹਾ ਕਿ ਅਜਿਹਾ ਕਰਨਾ ਇਸ ਪਾਰਟੀ ਦੇ ਆਗੂਆਂ ਦਾ ਸੁਭਾਅ ਹੈ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …