17.3 C
Toronto
Saturday, October 10, 2026
spot_img
HomeਕੈਨੇਡਾFrontਪੰਜਾਬ ਵਿਚ ਨਗਰ ਨਿਗਮ ਚੋਣਾਂ ਦੀ ਤਿਆਰੀ - ਪ੍ਰਸ਼ਾਸਕਾਂ ਦੀ ਨਿਯੁਕਤੀ ਦੀ...

ਪੰਜਾਬ ਵਿਚ ਨਗਰ ਨਿਗਮ ਚੋਣਾਂ ਦੀ ਤਿਆਰੀ – ਪ੍ਰਸ਼ਾਸਕਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ

ਪੰਜਾਬ ਵਿਚ ਨਗਰ ਨਿਗਮ ਚੋਣਾਂ ਦੀ ਤਿਆਰੀ – ਪ੍ਰਸ਼ਾਸਕਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਸੂਬੇ ਵਿਚ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਖਿੱਚ ਦਿੱਤੀਆਂ ਹਨ ਅਤੇ ਜਿਨ੍ਹਾਂ ਨਿਗਮਾਂ ਦੀ ਮਿਆਦ ਖ਼ਤਮ ਹੋ ਰਹੀ ਹੈ, ਉਨ੍ਹਾਂ ਵਿਚ ਪ੍ਰਸ਼ਾਸਕਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਚੋਣਾਂ ਦੀ ਤਰੀਕ ਦਾ ਐਲਾਨ ਇਸੇ ਮਹੀਨੇ ਦੇ ਅਖੀਰ ਵਿਚ ਕੀਤਾ ਜਾਣਾ ਹੈ ਅਤੇ ਚੋਣਾਂ ਮਈ ਵਿਚ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਮੁਹਾਲੀ, ਹੁਸ਼ਿਆਰਪੁਰ, ਮੋਗਾ, ਬਠਿੰਡਾ, ਬਟਾਲਾ, ਕਪੂਰਥਲਾ, ਅਬੋਹਰ ਅਤੇ ਪਠਾਨਕੋਟ ਨਿਗਮਾਂ ਦੀ ਮਿਆਦ ਇਸੇ ਮਹੀਨੇ ਖਤਮ ਹੋਣ ਵਾਲੀ ਹੈ, ਜਦੋਂ ਕਿ ਨਵੀਂ ਬਣੀ ਬਰਨਾਲਾ ਨਿਗਮ ਦੀਆਂ ਚੋਣਾਂ ਪਹਿਲੀ ਵਾਰ ਕਰਵਾਈਆਂ ਜਾਣੀਆਂ ਹਨ। ਇਨ੍ਹਾਂ ਚੋਣਾਂ ਨੂੰ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀ ‘ਵੱਡੀ ਸਿਆਸੀ ਜੰਗ’ ਤੋਂ ਪਹਿਲਾਂ ਦਾ ਸੈਮੀਫਾਈਨਲ ਮੰਨਿਆ ਜਾ ਰਿਹਾ ਹੈ।

RELATED ARTICLES
POPULAR POSTS