17.8 C
Toronto
Thursday, May 28, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 11 ਅਪਰੈਲ...

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 11 ਅਪਰੈਲ ਨੂੰ ਸੱਦੀ


ਅਹਿਮ ਫੈਸਲਿਆਂ ’ਤੇ ਮੋਹਰ ਲੱਗਣ ਦੀ ਸੰਭਾਵਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 11 ਅਪਰੈਲ ਦਿਨ ਸ਼ਨਿੱਚਰਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਬਾਅਦ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਸ ਮੀਟਿੰਗ ਵਿੱਚ 13 ਅਪਰੈਲ ਨੂੰ ਬੇਅਦਬੀ ਰੋਕੂ ਕਾਨੂੰਨ ਲਿਆਉਣ ਸਬੰਧੀ ਕੁਝ ਅਹਿਮ ਪ੍ਰਵਾਨਗੀਆਂ ਦਿੱਤੀਆਂ ਜਾ ਸਕਦੀਆਂ ਹਨ। ਇਸ ਕੈਬਨਿਟ ਮੀਟਿੰਗ ਵਿਚ ਕਈ ਮਹੱਤਵਪੂਰਨ ਫੈਸਲਿਆਂ ’ਤੇ ਵੀ ਮੋਹਰ ਲੱਗਣ ਦੀ ਸੰਭਾਵਨਾ ਹੈ।

RELATED ARTICLES
POPULAR POSTS