16.5 C
Toronto
Sunday, July 12, 2026
spot_img
Homeਹਫ਼ਤਾਵਾਰੀ ਫੇਰੀਕੋਟਕਪੂਰਾ ਗੋਲੀਕਾਂਡ ਦਾ ਟਰਾਇਲ ਵੀ ਹੁਣ ਚੰਡੀਗੜ੍ਹ ਵਿਚ ਹੀ ਹੋਵੇਗਾ

ਕੋਟਕਪੂਰਾ ਗੋਲੀਕਾਂਡ ਦਾ ਟਰਾਇਲ ਵੀ ਹੁਣ ਚੰਡੀਗੜ੍ਹ ਵਿਚ ਹੀ ਹੋਵੇਗਾ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਮਹੱਤਵਪੂਰਨ ਫੈਸਲਾ ਸਾਹਮਣੇ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਕਮ ਜਾਰੀ ਕਰਦਿਆਂ ਇਸ ਮਾਮਲੇ ਦਾ ਟਰਾਇਲ ਫਰੀਦਕੋਟ ਦੀ ਟਰਾਇਲ ਕੋਰਟ ਤੋਂ ਚੰਡੀਗੜ੍ਹ ਦੀ ਟਰਾਇਲ ਕੋਰਟ ‘ਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦਾ ਟਰਾਇਲ ਵੀ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤਾ ਜਾ ਚੁੱਕਾ ਹੈ। ਉਸ ਸਮੇਂ ਹਾਈਕੋਰਟ ਨੇ ਆਪਣੇ ਹੁਕਮਾਂ ‘ਚ ਸਪੱਸ਼ਟ ਕੀਤਾ ਸੀ ਕਿ ਇਸ ਨਾਲ ਜੁੜੇ ਹੋਰ ਮਾਮਲਿਆਂ ਦਾ ਟਰਾਇਲ ਵੀ ਚੰਡੀਗੜ੍ਹ ਵਿਚ ਹੀ ਕੀਤਾ ਜਾਵੇ। ਇਸਦੇ ਬਾਵਜੂਦ ਕੋਟਕਪੂਰਾ ਗੋਲੀਕਾਂਡ ਦਾ ਮਾਮਲਾ ਫਰੀਦਕੋਟ ਦੀ ਅਦਾਲਤ ‘ਚ ਹੀ ਚੱਲ ਰਿਹਾ ਸੀ। ਇਸ ਨੂੰ ਚੰਡੀਗੜ੍ਹ ਵਿਚ ਤਬਦੀਲ ਕਰਨ ਲਈ ਮੋਗਾ ਦੇ ਉਸ ਸਮੇਂ ਦੇ ਐਸ.ਐਸ.ਪੀ. ਚਰਨਜੀਤ ਸ਼ਰਮਾ ਸਮੇਤ ਹੋਰਾਂ ਵਲੋਂ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਇਸ ਪਟੀਸ਼ਨ ਨੂੰ ਮਨਜ਼ੂਰ ਕਰਦਿਆਂ ਹੁਕਮ ਦਿੱਤਾ ਕਿ ਕੋਟਕਪੂਰਾ ਗੋਲੀਕਾਂਡ ਦਾ ਟਰਾਇਲ ਵੀ ਬਹਿਬਲ ਕਲਾਂ ਮਾਮਲੇ ਦੀ ਤਰ੍ਹਾਂ ਚੰਡੀਗੜ੍ਹ ਦੀ ਟਰਾਇਲ ਕੋਰਟ ਵਿਚ ਹੀ ਚਲਾਇਆ ਜਾਵੇ।

 

RELATED ARTICLES
POPULAR POSTS