ਟੋਰਾਂਟੋ/ਬਿਊਰੋ ਨਿਊਜ਼ : ਭਾਰਤ ਦੀ ਓਸੀਆਈ ਅਰਜ਼ੀ ਪ੍ਰਕਿਰਿਆ ਵਿਚ ਅਹਿਮ ਬਦਲਾਅ ਕੀਤਾ ਗਿਆ ਹੈ। ਲੰਘੀ 5 ਅਪ੍ਰੈਲ ਤੋਂ ਲਾਗੂ ਨਵੀਂ ਨੀਤੀ ਅਨੁਸਾਰ ਹੁਣ ਬਿਨੇਕਾਰਾਂ ਨੂੰ ਅਰਜ਼ੀ ਦੇਣ ਲਈ ਖੁਦ ਬੀਐਲਐਸ ਕੇਂਦਰ ਜਾਣਾ ਪਵੇਗਾ।
ਹਾਈ ਕਮਿਸ਼ਨ ਆਫ ਇੰਡੀਆ ਮੁਤਾਬਕ ਡਾਕ ਰਾਹੀਂ ਭੇਜੀਆਂ ਅਰਜ਼ੀਆਂ ਹੁਣ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਹਰ ਬਿਨੇਕਾਰ ਲਈ ਬਾਇਓਮੈਟ੍ਰਿਕਸ ਦੇਣ ਵਾਸਤੇ ਇਨ-ਪਰਸਨ ਹਾਜ਼ਰੀ ਲਾਜ਼ਮੀ ਕਰ ਦਿੱਤੀ ਗਈ ਹੈ।
ਬੀਐਲਐਸ ਇੰਟਰਨੈਸ਼ਨਲ ਜੋ ਦੂਤਾਵਾਸ ਵਲੋਂ ਠੇਕੇ ‘ਤੇ ਕੰਮ ਕਰਦੀ ਹੈ, ਪਾਸਪੋਰਟ, ਵੀਜ਼ਾ ਅਤੇ ਓਸੀਆਈ ਵਰਗੀਆਂ ਸੇਵਾਵਾਂ ਪ੍ਰਦਾਨ ਕਰਦੀ ਹੈ। ਕੈਨੇਡਾ ਵਿਚ ਇਸਦੇ ਕਈ ਕੇਂਦਰ ਚੱਲ ਰਹੇ ਹਨ, ਜਿੱਥੇ ਬਿਨੈਕਾਰ ਆਪਣੀਆਂ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ।
ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ
ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ ਹੁਣ 58 ਫੀਸਦੀ ਮਹਿੰਗਾਈ ਭੱਤਾ
ਚੰਡੀਗੜ੍ਹ : ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ (ਡੀਏ) ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਹੁਣ ਤੱਕ ਪੰਜਾਬ ਸਰਕਾਰ ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਤੇ ਨਿਆਂਇਕ ਅਧਿਕਾਰੀਆਂ ਨੂੰ 58 ਪ੍ਰਤੀਸ਼ਤ ਮਹਿੰਗਾਈ ਭੱਤਾ (ਡੀਏ) ਦੇ ਰਹੀ ਸੀ, ਜਦੋਂ ਕਿ ਹੋਰ ਸਾਰੇ ਸਰਕਾਰੀ ਕਰਮਚਾਰੀਆਂ ਨੂੰ 42 ਪ੍ਰਤੀਸ਼ਤ ਡੀ.ਏ. ਦਿੱਤਾ ਜਾਂਦਾ ਸੀ। ਅਦਾਲਤ ਨੇ ਕਿਹਾ ਕਿ 30 ਜੂਨ ਤੱਕ ਸਾਰੇ ਮੁਲਾਜ਼ਮਾਂ ਨੂੰ ਇਹ ਭੱਤਾ ਜਾਰੀ ਕਰ ਦਿੱਤਾ ਜਾਣਾ ਚਾਹੀਦਾ ਹੈ।
ਓਸੀਆਈ ਅਰਜ਼ੀ ਲਈ ਨਵਾਂ ਨਿਯਮ ਲਾਗੂ
RELATED ARTICLES

