Breaking News
Home / ਪੰਜਾਬ / ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੌਰਾਨ 33 ਕਰੋੜ ਦੇ ਨਸ਼ੇ ਫੜੇ

ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੌਰਾਨ 33 ਕਰੋੜ ਦੇ ਨਸ਼ੇ ਫੜੇ

ਬਠਿੰਡਾ : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਕਰੀਬ 33 ਕਰੋੜ ਦੇ ਨਸ਼ੇ ਫੜੇ ਗਏ ਹਨ, ਜਦੋਂਕਿ 58 ਕਰੋੜ ਰੁਪਏ ਦੀ ਨਗ਼ਦੀ ਬਰਾਮਦ ਹੋਈ ਹੈ। ਕੇਂਦਰੀ ਕਾਨੂੰਨ ਤੇ ਨਿਆਂ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪੰਜਾਬ ਵਿੱਚੋਂ ਸਭ ਤੋਂ ਵੱਧ ਨਸ਼ੇ ਫੜੇ ਗਏ ਹਨ। ਇਸ ਸਾਲ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ।
ਇਨ੍ਹਾਂ ਵਿੱਚੋਂ ਸਭ ਤੋਂ ਜ਼ਿਆਦਾ 18.26 ਕਰੋੜ ਦੇ ਨਸ਼ੇ ਪੰਜਾਬ ਵਿੱਚੋਂ ਫੜੇ ਗਏ ਹਨ, ਜਦੋਂਕਿ ਸੂਬੇ ਵਿੱਚੋਂ 13.36 ਕਰੋੜ ਦੀ ਸ਼ਰਾਬ ਫੜੀ ਗਈ ਹੈ। ਉੱਤਰ ਪ੍ਰਦੇਸ਼ ਵਿੱਚੋਂ 9.60 ਕਰੋੜ ਦੇ ਨਸ਼ੇ, ਉੱਤਰਾਖੰਡ ਵਿਚੋਂ 37.23 ਲੱਖ, ਮਨੀਪੁਰ ‘ਚੋਂ 3.22 ਕਰੋੜ ਤੇ ਗੋਆ ਵਿਚੋਂ 33.21 ਲੱਖ ਦੇ ਨਸ਼ੇ ਫੜੇ ਗਏ ਹਨ। ਪੰਜਾਬ ਵਿੱਚੋਂ ਸਭ ਤੋਂ ਵੱਧ ਮਾਤਰਾ ਵਿੱਚ ਨਸ਼ੇ ਫੜੇ ਗਏ ਹਨ। ਪੰਜਾਬ ਚੋਣਾਂ ਦੌਰਾਨ 58.02 ਕਰੋੜ ਦੀ ਨਗ਼ਦੀ ਫੜੀ ਗਈ ਹੈ, ਜਦੋਂਕਿ ਸਭ ਤੋਂ ਜ਼ਿਆਦਾ ਨਗ਼ਦੀ ਉਤਰ ਪ੍ਰਦੇਸ਼ ਵਿੱਚੋਂ 119.03 ਕਰੋੜ ਦੀ ਫੜੀ ਗਈ ਹੈ। ਪੰਜਾਬ ਵਿੱਚ ਸ਼ਰਾਬ ਦੇ ਮਾਮਲਿਆਂ ਵਿਚ 1667 ਕੇਸ ਦਰਜ ਹੋਏ ਹਨ, ਜਦੋਂਕਿ ਚੋਣ ਖ਼ਰਚੇ ਨਾਲ ਸਬੰਧਿਤ 2142 ਕੇਸ ਦਰਜ ਹੋਏ ਹਨ। ਸੂਤਰ ਦੱਸਦੇ ਹਨ ਕਿ ਪੰਜਾਬ ਚੋਣਾਂ ਦੇ ਆਖ਼ਰੀ ਤਿੰਨ ਦਿਨ ਤਾਂ ਮੁੱਖ ਸੜਕ ਮਾਰਗਾਂ ਤੋਂ ਨਾਕੇ ਵੀ ਚੁੱਕੇ ਗਏ ਸਨ। ਸੂਤਰਾਂ ਅਨੁਸਾਰ ਆਖ਼ਰੀ ਦੋ ਦਿਨਾਂ ਦੌਰਾਨ ਪੈਸੇ ਤੇ ਨਸ਼ਿਆਂ ਦੀ ਵੱਡੇ ਪੱਧਰ ‘ਤੇ ਵੰਡ ਹੋਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ (ਆਪ) ਦੀ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਦੋਸ਼ ਲਾਏ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਹਰ ਚੋਣ ਵਿੱਚ ਨਸ਼ਿਆਂ ਅਤੇ ਪੈਸਿਆਂ ਦੀ ਵੰਡ ਕੀਤੀ ਜਾਂਦੀ ਹੈ। ਇਸ ਕਰਕੇ ਪੰਜਾਬ ਨਸ਼ਿਆਂ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ ਬਦਨਾਮ ਹੋ ਗਿਆ ਹੈ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …