22.2 C
Toronto
Friday, August 28, 2026
spot_img
Homeਪੰਜਾਬਬਰਜਿੰਦਰ ਸਿੰਘ ਮੱਖਣ ਬਰਾੜ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਬਰਜਿੰਦਰ ਸਿੰਘ ਮੱਖਣ ਬਰਾੜ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਬਰਜਿੰਦਰ ਸਿੰਘ ਮੱਖਣ ਬਰਾੜ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲਸੁਖਬੀਰ ਸਿੰਘ ਬਾਦਲ ਨੇ ਬਰਾੜ ਦਾ ਪਾਰਟੀ ‘ਚ ਕੀਤਾ ਸਵਾਗਤ
ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿਚ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਰਸਮੀ ਤੌਰ ‘ਤੇ ਘਰ ਵਾਪਸੀ ਕੀਤੀ ਹੈ। ਜ਼ਿਕਰਯੋਗ ਹੈ ਕਿ ਮੱਖਣ ਬਰਾੜ ਨੇ ਅਜੇ ਸਿਰਫ ਤਿੰਨ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਸੀ। ਮੱਖਣ ਬਰਾੜ ਨੇ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ‘ਤੇ ਗੰਭੀਰ ਇਲਜ਼ਾਮ ਲਗਾ ਕੇ ਪਾਰਟੀ ਛੱਡ ਦਿੱਤੀ ਸੀ। ਉਨ੍ਹਾਂ ਇਥੋਂ ਤੱਕ ਵੀ ਕਿਹਾ ਸੀ ਕਿ ਏਜੰਸੀਆਂ ਦੇ ਨੁਮਾਇੰਦੇ ਬਣ ਕੇ ਕੁਝ ਲੋਕ ਪੰਥ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੇ ਹਨ।

 

RELATED ARTICLES
POPULAR POSTS