16.5 C
Toronto
Saturday, August 29, 2026
spot_img
HomeਕੈਨੇਡਾFrontਅਮਰੀਕਾ-ਇਰਾਨ ਜੰਗਬੰਦੀ ਲਈ ਪਾਕਿਸਤਾਨ ਦੇ ਪੀਐਮ ਨਵਾਜ਼ ਸ਼ਰੀਫ ਨੂੰ ਨੋਬਲ ਸ਼ਾਂਤੀ ਪੁਰਸਕਾਰ...

ਅਮਰੀਕਾ-ਇਰਾਨ ਜੰਗਬੰਦੀ ਲਈ ਪਾਕਿਸਤਾਨ ਦੇ ਪੀਐਮ ਨਵਾਜ਼ ਸ਼ਰੀਫ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦੀ ਉਠੀ ਮੰਗ

ਅਮਰੀਕਾ-ਇਰਾਨ ਜੰਗਬੰਦੀ ਲਈ ਪਾਕਿਸਤਾਨ ਦੇ ਪੀਐਮ ਨਵਾਜ਼ ਸ਼ਰੀਫ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦੀ ਉਠੀ ਮੰਗ
ਪਾਕਿਸਤਾਨ ਵਿਚਲੇ ਪੰਜਾਬ ਦੀ ਵਿਧਾਨ ਸਭਾ ’ਚ ਮਤਾ ਪੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਦੀ ਪੰਜਾਬ ਅਸੈਂਬਲੀ ਵਿਚ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਫੌਜ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਅਤੇ ਉਪ ਪ੍ਰਧਾਨ ਮੰਤਰੀ ਇਸ਼ਾਕ ਡਾਰ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨੌਮੀਨੇਟ ਕਰਨ ਦਾ ਮਤਾ ਪੇਸ਼ ਕੀਤਾ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਪੀ.ਐਮ.ਐਲ. – ਐਨ ਦੇ ਵਿਧਾਇਕ ਰਾਣਾ ਮੁਹੰਮਦ ਅਰਸ਼ਦ ਵਲੋਂ ਇਹ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਵਿਚ ਇਹ ਕਿਹਾ ਗਿਆ ਹੈ ਕਿ ਪਾਕਿਸਤਾਨ ਦੇ ਆਗੂਆਂ ਦੀ ਵਿਚੋਲਗੀ ਨਾਲ ਹੀ ਅਮਰੀਕਾ-ਇਰਾਨ ਵਿਚਾਲੇ ਦੋ ਹਫਤਿਆਂ ਲਈ ਜੰਗਬੰਦੀ ਹੋ ਸਕੀ ਹੈ ਅਤੇ ਇਸ ਨਾਲ ਖੇਤਰ ਵਿਚ ਸ਼ਾਂਤੀ ਅਤੇ ਸਥਿਰਤਾ ਦਾ ਰਸਤਾ ਤਿਆਰ ਹੋਇਆ ਹੈ। ਜ਼ਿਕਰਯੋਗ ਹੈ ਕਿ ਲੰਘੀ 8 ਅਪ੍ਰੈਲ ਨੂੰ ਅਮਰੀਕਾ ਨੇ ਇਰਾਨ ਨਾਲ ਜੰਗਬੰਦੀ ਦਾ ਐਲਾਨ ਕੀਤਾ ਸੀ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੱਸਿਆ ਸੀ ਕਿ ਉਨ੍ਹਾਂ ਨੇ ਇਹ ਫੈਸਲਾ ਪਾਕਿਤਸਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਫੌਜ ਮੁਖੀ ਆਸਿਮ ਮੁਨੀਰ ਦੀ ਅਪੀਲ ਦੇ ਬਾਅਦ ਲਿਆ ਸੀ। ਇਸ ਸਬੰਧੀ ਇਰਾਨ ਨੇ ਵੀ ਪੁਸ਼ਟੀ ਕੀਤੀ ਸੀ।

RELATED ARTICLES
POPULAR POSTS