21.4 C
Toronto
Saturday, July 18, 2026
spot_img
HomeਕੈਨੇਡਾFrontਬੇਅਦਬੀ ਸੋਧ ਬਿੱਲ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ’ਚ ਪਾਸ

ਬੇਅਦਬੀ ਸੋਧ ਬਿੱਲ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ’ਚ ਪਾਸ


ਸੀਐਮ ਭਗਵੰਤ ਮਾਨ ਨੇ ਕਿਹਾ : 6 ਮਹੀਨਿਆਂ ਬਾਅਦ ਆਪਣੀ ਰਿਪੋਰਟ ਪੇਸ਼ ਕਰੇਗੀ ਸਿਲੈਕਟ ਕਮੇਟੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਨੇ ਅੱਜ ਸੋਮਵਾਰ ਨੂੰ ਇੱਕ ਬੇਹੱਦ ਅਹਿਮ ਅਤੇ ਇਤਿਹਾਸਕ ਕਦਮ ਚੁੱਕਦਿਆਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ, 2026’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਬਹਿਸ ਦੇ ਅਖੀਰ ਵਿੱਚ ਜਿਵੇਂ ਹੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿੱਲ ਦੇ ਪਾਸ ਹੋਣ ਦਾ ਐਲਾਨ ਕੀਤਾ ਤਾਂ ਪੂਰਾ ਸਦਨ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਇਸ ਨਵੇਂ ਸੋਧ ਬਿੱਲ ਨੂੰ ਬੇਹੱਦ ਬਾਰੀਕੀ ਅਤੇ ਮਜ਼ਬੂਤ ਕਾਨੂੰਨੀ ਨੁਕਤਿਆਂ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਬਿੱਲ ਵਿੱਚ ਕੋਈ ਵੀ ਅਜਿਹੀ ‘ਚੋਰ ਮੋਰੀ’ ਨਹੀਂ ਛੱਡੀ, ਜਿਸਦਾ ਫਾਇਦਾ ਉਠਾ ਕੇ ਕੋਈ ਦੋਸ਼ੀ ਬਚ ਸਕੇ। ਉਨ੍ਹਾਂ ਦੱਸਿਆ ਕਿ ਇਹ ਕਾਨੂੰਨ ਇੰਨਾ ਸਖ਼ਤ ਅਤੇ ਮੁਕੰਮਲ ਹੈ ਕਿ ਇਸ ਤੋਂ ਬਾਅਦ ਪੰਜਾਬ ਵਿੱਚ ਕਦੇ ਵੀ ਕਿਸੇ ਨਵੇਂ ਬੇਅਦਬੀ ਰੋਕੂ ਬਿੱਲ ਦੀ ਲੋੜ ਨਹੀਂ ਪਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਸੋਧ ਬਿੱਲ ਦੀ ਪੜਚੋਲ ਕਰ ਰਹੀ ਸਿਲੈਕਟ ਕਮੇਟੀ ਦੇ ਚੇਅਰਮੈਨ ਇੰਦਰਬੀਰ ਸਿੰਘ ਨਿੱਝਰ ਨੇ 6 ਮਹੀਨੇ ਦਾ ਸਮਾਂ ਹੋਰ ਮੰਗਿਆ ਹੈ ਅਤੇ ਕਮੇਟੀ ਨੂੰ 6 ਮਹੀਨੇ ਹੋਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 6 ਮਹੀਨਿਆਂ ਬਾਅਦ ਕਮੇਟੀ ਆਪਣੀ ਰਿਪੋਰਟ ਪੇਸ਼ ਕਰੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਇਸ ਸੋਧ ਬਿੱਲ ਜ਼ਰੀਏ ਬੇਅਦਬੀ ਖਿਲਾਫ ਸਖਤ ਸਜ਼ਾਵਾਂ ਦੀ ਵਿਵਸਥਾ ਕਰ ਰਹੀ ਹੈ ਅਤੇ ਇਹ ਸਜ਼ਾ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਹੋਵੇਗੀ।

RELATED ARTICLES
POPULAR POSTS