20.2 C
Toronto
Thursday, July 23, 2026
spot_img
HomeਕੈਨੇਡਾFrontਸਮਰਾਟ ਚੌਧਰੀ ਨੇ ਬਿਹਾਰ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ

ਸਮਰਾਟ ਚੌਧਰੀ ਨੇ ਬਿਹਾਰ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ


ਬਿਹਾਰ ’ਚ ਪਹਿਲੀ ਵਾਰ ਸਿੱਧੇ ਤੌਰ ’ਤੇ ਬਣਿਆ ਭਾਜਪਾ ਦਾ ਮੁੱਖ ਮੰਤਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਬਿਹਾਰ ਦੀ ਸਿਆਸਤ ਵਿੱਚ ਅੱਜ ਬੁੱਧਵਾਰ ਨੂੰ ਇੱਕ ਨਵਾਂ ਅਧਿਆਏ ਸ਼ੁਰੂ ਹੋਇਆ ਜਦੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਮਰਾਟ ਚੌਧਰੀ ਨੇ ਸੂਬੇ ਦੇ 24ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਬਿਹਾਰ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਭਗਵਾਂ ਪਾਰਟੀ ਦਾ ਕੋਈ ਆਗੂ ਸਿੱਧੇ ਤੌਰ ’ਤੇ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਰਾਜਮਾਨ ਹੋਇਆ ਹੈ। ਰਾਜ ਭਵਨ ਵਿੱਚ ਕਰਵਾਏ ਗਏ ਇੱਕ ਸਮਾਗਮ ਦੌਰਾਨ ਰਾਜਪਾਲ ਲੈਫਟੀਨੈਂਟ ਜਨਰਲ ਸਈਅਦ ਅਤਾ ਹਸਨੈਨ (ਸੇਵਾਮੁਕਤ) ਨੇ ਚੌਧਰੀ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ ਮੌਕੇ ਕੌਮੀ ਜਮਹੂਰੀ ਗਠਜੋੜ ਦੀ ਮਜ਼ਬੂਤ ਇਕਜੁੱਟਤਾ ਦੇਖਣ ਨੂੰ ਮਿਲੀ। ਸਮਾਗਮ ਵਿੱਚ ਕੇਂਦਰੀ ਮੰਤਰੀ ਜੇ.ਪੀ. ਨੱਢਾ, ਚਿਰਾਗ ਪਾਸਵਾਨ ਅਤੇ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਸਮੇਤ ਗਠਜੋੜ ਦੇ ਸਾਰੇ ਵਿਧਾਇਕ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਨਿਤੀਸ਼ ਕੁਮਾਰ ਨੇ ਲੰਘੇ ਕੱਲ੍ਹ ਮੰਗਲਵਾਰ ਨੂੰ ਸੀਐਮ ਅਹੁਦੇ ਤੋਂ ਅਸਤੀਫਾ ਦੇ ਕੇ ਕੈਬਨਿਟ ਭੰਗ ਕਰ ਦਿੱਤੀ ਸੀ, ਜਿਸ ਤੋਂ ਬਾਅਦ ਸੱਤਾ ਦੇ ਨਵੇਂ ਸਮੀਕਰਨ ਬਣੇ ਹਨ। ਨਿਤੀਸ਼ ਕੁਮਾਰ ਹੁਣ ਰਾਜ ਸਭਾ ਮੈਂਬਰ ਵਜੋਂ ਸੇਵਾ ਨਿਭਾਉਣਗੇ।

RELATED ARTICLES
POPULAR POSTS