ਮਾਨਸਿਕ ਤੌਰ ਉੱਤੇ ਬਿਮਾਰ ਮੌਲਵੀ ਸਮੇਤ ਪੰਜ ਵਿਅਕਤੀ ਗ੍ਰਿਫਤਾਰ
ਲਾਹੌਰ/ਬਿਊਰੋ ਨਿਊਜ਼
ਪਾਕਿਸਤਾਨੀ ਪੰਜਾਬ ਦੇ ਇਕ ਪਿੰਡ ਵਿੱਚ ਦਰਗਾਹ ਦੇ ‘ਮਾਨਸਿਕ ਤੌਰ ਉਤੇ ਬਿਮਾਰ’ ਮੌਲਵੀ ਤੇ ਉਸ ਦੇ ਸਾਥੀਆਂ ਨੇ ਘੱਟੋ-ਘੱਟ 20 ਵਿਅਕਤੀਆਂ ਦੀ ਤਸੀਹੇ ਦੇ ਕੇ ਹੱਤਿਆ ਕਰ ਦਿੱਤੀ ਹੈ। ਮਰਨ ਵਾਲਿਆਂ ਵਿਚ ਇਕ ਪਰਿਵਾਰ ਦੇ ਛੇ ਮੈਂਬਰ ਵੀ ਸ਼ਾਮਲ ਹਨ।
ਸਰਗੋਧਾ ਦੇ ਡਿਪਟੀ ਕਮਿਸ਼ਨਰ ਲਿਆਕਤ ਅਲੀ ਚੱਠਾ ਨੇ ਦੱਸਿਆ ਕਿ ਲਾਹੌਰ ਤੋਂ ਤਕਰੀਬਨ 200 ਕਿਲੋਮੀਟਰ ਦੂਰ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਸਥਿਤ ਮੁਹੰਮਦ ਅਲੀ ਗੁੱਜਰ ਦੀ ਦਰਗਾਹ ਉਤੇ ਇਹ ਘਟਨਾ ਵਾਪਰੀ । ਦਰਗਾਹ ਦੇ ਮੌਲਵੀ ਅਬਦੁਲ ਵਹੀਦ , ਜੋ ‘ਮਾਨਸਿਕ ਤੌਰ ‘ਤੇ ਗੰਭੀਰ ਬਿਮਾਰ’ ਹੈ, ਨੇ ਡਾਂਗਾਂ ਅਤੇ ਛੁਰੇ ਨਾਲ ਇਨ੍ਹਾਂ ਵਿਅਕਤੀਆਂ ਦੀ ਹੱਤਿਆ ਕੀਤੀ ਹੈ। ਵਹੀਦ ਨੇ ਫੋਨ ਕਰਕੇ ਇਨ੍ਹਾਂ ਨੂੰ ਦਰਗਾਹ ਉਤੇ ਬੁਲਾਇਆ ਸੀ। ਪੀੜਤਾਂ ਵਿੱਚੋਂ ਦੋ ਔਰਤਾਂ ਅਤੇ ਕੁੱਝ ਪੁਰਸ਼ ਜ਼ਖ਼ਮੀ ਹਾਲਤ ਵਿੱਚ ਦਰਗਾਹ ਵਿੱਚੋਂ ਭੱਜਣ ਵਿੱਚ ਕਾਮਯਾਬ ਹੋ ਗਏ ਅਤੇ ਇਨ੍ਹਾਂ ਵਿੱਚੋਂ ਇਕ ਨੇ ਸਥਾਨਕ ਲੋਕਾਂ ਨੂੰ ਇਸ ਵਾਰਦਾਤ ਬਾਰੇ ਦੱਸਿਆ ਅਤੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
Check Also
ਪਾਕਿਸਤਾਨ ਦੇ ਸ਼ਹਿਰ ਲਾਹੌਰ ਅਤੇ ਮੁਲਤਾਨ ’ਚ ਲੱਗਿਆ ਲਾਕਡਾਊਨ
ਵਧੇ ਹਵਾ ਪ੍ਰਦੂਸ਼ਣ ਕਾਰਨ ਪਾਕਿਸਤਾਨ ਸਰਕਾਰ ਨੇ ਲਿਆ ਫੈਸਲਾ ਅਟਾਰੀ/ਬਿਊਰੋ ਨਿਊਜ਼ : ਪਾਕਿਸਤਾਨ ਵਿਚ ਪਿਛਲੇ …