21.1 C
Toronto
Friday, June 5, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਨੇ ਪੀਐਮ ਮੋਦੀ ਦੀਆਂ ਕਾਰਵਾਈਆਂ ’ਤੇ ਚੁੱਕੇ ਸਵਾਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐਮ ਮੋਦੀ ਦੀਆਂ ਕਾਰਵਾਈਆਂ ’ਤੇ ਚੁੱਕੇ ਸਵਾਲ


ਰਵਨੀਤ ਬਿੱਟੂ ਨੇ ਕਿਹਾ :  ਆਮ ਆਦਮੀ ਪਾਰਟੀ ਵਿੱਚ ਕਈ ਠੱਗ ਮੈਂਬਰ ਵਜੋਂ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਦਰਸਾਉਂਦੀ ਹੈ ਕਿ ਭਾਜਪਾ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕੇਂਦਰ ਸਰਕਾਰ ਦੇ ਇਸ ਕਦਮ ਨੇ ਪਾਰਟੀ ਦੇ ਅੰਦਰ ਇੱਕ ਤਿੱਖੀ ਜਨਤਕ ਬਹਿਸ ਛੇੜ ਦਿੱਤੀ ਸੀ, ਜਿਸ ਵਿੱਚ ਕੁਝ ਨੇਤਾਵਾਂ ਦੁਆਰਾ ਚੱਢਾ ’ਤੇ ‘ਸਮਝੌਤਾ’ ਕਰਨ ਦੇ ਇਲਜ਼ਾਮ ਲਗਾਏ ਗਏ ਸਨ। ਇਸ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸੇ ਦੌਰਾਨ ਰੇਲ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਇਲਜ਼ਾਮ ਲਾਇਆ ਕਿ ਆਮ ਆਦਮੀ ਪਾਰਟੀ ਵਿੱਚ ਕਈ ਠੱਗ ਮੈਂਬਰ ਵਜੋਂ ਸ਼ਾਮਲ ਹਨ। ਇਸੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜਦੋਂ ‘ਆਪ’ ਵਿਧਾਇਕਾਂ ਦੀਆਂ ਕਰਤੂਤਾਂ ਰੋਜ਼ਾਨਾ ਸਾਹਮਣੇ ਆਉਂਦੀਆਂ ਹਨ ਅਤੇ ਤੁਹਾਡੀ ਸਰਕਾਰ ਕੋਈ ਕਾਰਵਾਈ ਨਹੀਂ ਕਰਦੀ, ਤਾਂ ਭਾਰਤ ਸਰਕਾਰ ਨੂੰ ਕਾਰਵਾਈ ਕਰਨੀ ਹੀ ਪਵੇਗੀ।

RELATED ARTICLES
POPULAR POSTS