6 ਜਵਾਨ ਜ਼ਖ਼ਮੀ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿਚ ਅੱਤਵਾਦੀਆਂ ਨੇ ਅੱਜ ਸੀਆਰਪੀਐਫ ਦੇ ਜਵਾਨਾਂ ਨੂੰ ਨਿਸ਼ਾਨਾ ਬਣਾਇਆ ਹੈ। ਅੱਜ ਦੁਪਹਿਰ ਵੇਲੇ ਸ੍ਰੀਨਗਰ ਦੇ ਬਾਹਰੀ ਇਲਾਕੇ ਪੰਥਚੌਕ ਵਿਚ ਅੱਤਵਾਦੀਆਂ ਨੇ ਸੀਆਰਪੀਐਫ ਦੀ 97ਵੀਂ ਬਟਾਲੀਅਨ ਦੇ ਕਾਫਲੇ ‘ਤੇ ਹਮਲਾ ਕੀਤਾ। ਇਸ ਵਿਚ 6 ਜਵਾਨ ਗੰਭੀਰ ਜ਼ਖ਼ਮੀ ਹੋ ਗਏ ਹਨ। ਅੱਤਵਾਦੀਆਂ ਨੇ ਪਿਛਲੇ 48 ਘੰਟਿਆਂ ਵਿਚ ਸ੍ਰੀਨਗਰ ਵਿਚ ਦੂਜੀ ਵਾਰ ਇਸ ਤਰ੍ਹਾਂ ਦਾ ਹਮਲਾ ਕੀਤਾ ਹੈ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਨੌਹਟਾ ਵਿਚ ਪੁਲਿਸ ਟੀਮ ‘ਤੇ ਹਮਲਾ ਕੀਤਾ ਗਿਆ ਸੀ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਅੱਤਵਾਦੀਆਂ ਦੇ ਕਿਸੇ ਘਰ ਵਿਚ ਲੁਕੇ ਹੋਣ ਦਾ ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …