13.8 C
Toronto
Thursday, April 16, 2026
spot_img
HomeਕੈਨੇਡਾFrontਬਰਨਾਲਾ ਦੇ ਛੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ

ਬਰਨਾਲਾ ਦੇ ਛੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ


ਚੰਡੀਗੜ੍ਹ ਦੇ ਵੀ ਕਈ ਸਕੂਲਾਂ ਨੂੰ ਮਿਲੀਆਂ ਹਨ ਧਮਕੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਬਰਨਾਲਾ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿਚ ਅੱਜ ਵੀਰਵਾਰ ਨੂੰ ਉਸ ਸਮੇਂ ਡਰ ਦਾ ਮਾਹੌਲ ਬਣ ਗਿਆ, ਜਦੋਂ ਛੇ ਨਿੱਜੀ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਮਿਲੀਆਂ। ਇਸ ਤੋਂ ਬਾਅਦ ਪੁਲਿਸ ਵਲੋਂ ਤੁਰੰਤ ਕਾਰਵਾਈ ਕੀਤੀ ਗਈ। ਹਾਲਾਂਕਿ, ਪੂਰੀ ਜਾਂਚ ਤੋਂ ਬਾਅਦ ਇਨ੍ਹਾਂ ਈਮੇਲਾਂ ਨੂੰ ਸਿਰਫ ਇਕ ਅਫਵਾਹ ਕਰਾਰ ਦਿੱਤਾ ਗਿਆ ਹੈ। ਮੀਡੀਆਂ ਰਿਪੋਰਟਾਂ ਅਨੁਸਾਰ ਸ਼ੁਰੂਆਤ ਵਿਚ ਇਕ ਸਕੂਲ ਨੂੰ ਈਮੇਲ ਮਿਲੀ, ਜਿਸ ਵਿਚ ਤਿੰਨ ਸਕੂਲਾਂ ਦੇ ਨਾਮ ਲਿਖੇ ਹੋਏ ਸਨ। ਇਸ ਤੋਂ ਬਾਅਦ ਸਾਈਬਰ ਸੈਲ ਨੂੰ ਇਕ ਹੋਰ ਈਮੇਲ ਪ੍ਰਾਪਤ ਹੋਈ, ਜਿਸ ਵਿਚ ਤਿੰਨ ਹੋਰ ਵੱਖ-ਵੱਖ ਸਕੂਲਾਂ ਦਾ ਜ਼ਿਕਰ ਸੀ। ਇਸ ਮਗਰੋਂ ਸਕੂਲਾਂ ਨੂੰ ਖਾਲੀ ਕਰਵਾਉਣਾ ਸ਼ੁਰੂ ਕਰ ਦਿੱਤਾ ਗਿਆ। ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਸਾਡੀਆਂ ਟੀਮਾਂ ਨੇ ਸਾਵਧਾਨੀ ਵਜੋਂ ਜਾਂਚ ਕੀਤੀ ਹੈ, ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਇਸੇ ਦੌਰਾਨ ਚੰਡੀਗੜ੍ਹ ਦੇ ਵੀ ਕਈ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਮਿਲੀਆਂ ਹਨ, ਜਿਸ ਤੋਂ ਤੁਰੰਤ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਸੁਚੇਤ ਕਰ ਦਿੱਤਾ ਗਿਆ ਸੀ।

RELATED ARTICLES
POPULAR POSTS