ਹੋਟਲ ਮਾਲਕਾਂ ਨੇ ਸਰਕਾਰ ਕੋਲੋਂ ਮੰਗੀ ਮੱਦਦ
ਬਠਿੰਡਾ/ਬਿਊਰੋ ਨਿਊਜ਼
ਸੁਪਰੀਮ ਕੋਰਟ ਵੱਲੋਂ 31 ਮਾਰਚ ਤੋਂ ਰਾਸ਼ਟਰੀ ਮਾਰਗਾਂ ਤੇ ਸ਼ਹਿਰਾਂ ਵਿਚ ਬਣੇ ਹੋਟਲਾਂ ਦੇ ‘ਬਾਰ’ ਬੰਦ ਕਰਨ ਦੇ ਹੁਕਮਾਂ ਤੋਂ ਬਾਅਦ ਹੋਟਲ ਇੰਡਸਟਰੀ ਵਿਚ ਨਿਰਾਸ਼ਾ ਛਾ ਗਈ ਹੈ। ਇਸ ਬਾਰੇ ਬਠਿੰਡਾ ਵਿੱਚ ਪੰਜਾਬ ਹੋਟਲ ਐਸੋਸੀਏਸ਼ਨ ਨੇ ਪ੍ਰੈੱਸ ਕਾਨਫਰੰਸ ਕਰਕੇ ਖੁਲਾਸਾ ਕੀਤਾ ਕਿ ਉਹ ਸੁਪਰੀਮ ਕੋਰਟ ਦਾ ਸਨਮਾਨ ਕਰਦੇ ਹਨ ਪਰ ਅਦਾਲਤ ਦੇ ਇਸ ਫੈਸਲੇ ਨਾਲ ਹੋਟਲ ਇੰਡਸਟਰੀ ਤਬਾਹ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਬਿਨਾਂ ਕਿਸੇ ਨੋਟਿਸ ਦੇ ਅਚਾਨਕ ਰਾਤੋ-ਰਾਤ ਲਾਗੂ ਕਰ ਦੇਣ ਨਾਲ ਬਹੁਤ ਵੱਡਾ ਘਾਟਾ ਪਿਆ ਹੈ। ਇਸ ਫੈਸਲੇ ਦੇ ਲਾਗੂ ਹੋਣ ਨਾਲ ਇਕੱਲੇ ਪੰਜਾਬ ਦੇ ਹੀ ਤਕਰੀਬਨ 3500 ਤੋਂ ਵੱਧ ਬਾਰ ਪ੍ਰਭਾਵਿਤ ਹੋਏ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਵੀ ਮਦਦ ਦੀ ਮੰਗ ਕੀਤੀ।
Check Also
ਕੁਲਦੀਪ ਧਾਲੀਵਾਲ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਦੀ ਕੀਤੀ ਮੰਗ
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਤੁਰੰਤ ਖੋਲ੍ਹਿਆ ਜਾਵੇ ਅਜਨਾਲਾ/ਬਿਊਰੋ ਨਿਊਜ਼ : ਨਸ਼ਾ-ਮੁਕਤੀ ਯਾਤਰਾ ਦੀ …