Breaking News
Home / ਭਾਰਤ / ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੀ ਲਾਈ ਕਲਾਸ

ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੀ ਲਾਈ ਕਲਾਸ

ਕਿਹਾ, ਪੰਜਾਬ ਵਿਚ ਪਈਆਂ ਵੋਟਾਂ ਪ੍ਰਤੀ ਸ਼ੱਕ ਹੈ ਤਾਂ ਇਸਦੀ ਤਸਦੀਕ ਕਰਵਾ ਲਓ
ਨਵੀਂ ਦਿੱਲੀ/ਬਿਊਰੋ ਨਿਊਜ਼
ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਹੈ ਕਿ ਜੇਕਰ ਪੰਜਾਬ ਚੋਣਾਂ ਵਿੱਚ ਪਈਆਂ ਵੋਟਾਂ ਉਤੇ ਉਸ ਨੂੰ ਕੁਝ ਸ਼ੱਕ ਹੈ ਤਾਂ ਉਹ ਇਸ ਦੀ ਤਸਦੀਕ ਕਰਵਾ ਸਕਦੀ ਹੈ। ਚੋਣ ਕਮਿਸ਼ਨ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਇਸ ਲਈ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਚੋਣ ਪਟੀਸ਼ਨ ਦਾਖ਼ਲ ਕਰਨ ਲਈ ਆਜ਼ਾਦ ਹੈ।
ਚੋਣ ਕਮਿਸ਼ਨ ਨੇ ਸਖ਼ਤ ਸ਼ਬਦਾਂ ਵਾਲੇ ਪੱਤਰ ਵਿੱਚ ਕਿਹਾ ਕਿ ‘ਆਪ’ ਨੂੰ ਪੜਚੋਲ ਕਰਨੀ ਚਾਹੀਦੀ ਹੈ ਕਿ ਪਾਰਟੀ ਉਮੀਦਾਂ ਮੁਤਾਬਕ ਕਾਰਗੁਜ਼ਾਰੀ ਕਿਉਂ ਨਹੀਂ ਦਿਖਾ ਸਕੀ ਅਤੇ ਤੁਹਾਡੀ ਪਾਰਟੀ ਦੀ ਚੋਣਾਂ ਵਿੱਚ ਗ਼ੈਰ-ਤਸੱਲੀਬਖ਼ਸ਼ ਕਾਰਗੁਜ਼ਾਰੀ ਲਈ ਈਵੀਐਮਜ਼ ਨਾਲ ਛੇੜ-ਛਾੜ ਦੇ ਦੋਸ਼ ਲਾਉਣਾ ਜਾਇਜ਼ ਨਹੀਂ ਹੈ। ਚੇਤੇ ਰਹੇ ਕਿ ਆਮ ਆਦਮੀ ਪਾਰਟੀ ਵੋਟਿੰਗ ਮਸ਼ੀਨਾਂ ਦੀ ਭਰੋਸੇਯੋਗਤਾ  ਉਤੇ ਸਵਾਲ ਚੁੱਕ ਰਹੀ ਸੀ। ਇਸ ਗੱਲ ਨੂੰ ਲੈ ਕੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਚੋਣ ਕਮਿਸ਼ਨ ਨੂੰ ਵੀ ਮਿਲ ਚੁੱਕੇ ਹਨ।

Check Also

ਮਨੀਪੁਰ ਦੇ ਜਿਰੀਬਾਮ ’ਚ ਫਿਰ ਤੋਂ ਭੜਕੀ ਹਿੰਸਾ

5 ਵਿਅਕਤੀਆਂ ਦੀ ਹੋਈ ਮੌਤ ਇੰਫਾਲ/ਬਿਊਰੋ ਨਿਊਜ਼ : ਮਨੀਪੁਰ ਵਿਚ ਫਿਰ ਤੋਂ ਹਿੰਸਾ ਭੜਕ ਉਠੀ …