18.3 C
Toronto
Tuesday, September 15, 2026
spot_img
Homeਹਫ਼ਤਾਵਾਰੀ ਫੇਰੀਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 23 ਮਈ ਨੂੰ ਖੁੱਲ੍ਹਣਗੇ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 23 ਮਈ ਨੂੰ ਖੁੱਲ੍ਹਣਗੇ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 23 ਮਈ ਨੂੰ ਖੁੱਲ੍ਹਣਗੇਫੌਜ ਵਲੋਂ ਪੈਦਲ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ
ਚੰਡੀਗੜ੍ਹ : ਉਤਰਾਖੰਡ ‘ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਲਾਨਾ ਯਾਤਰਾ 23 ਮਈ ਨੂੰ ਸ਼ੁਰੂ ਹੋ ਰਹੀ ਹੈ। ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ ਚਮੋਲੀ ਪ੍ਰਸ਼ਾਸਨ ਅਤੇ ਗੁਰਦੁਆਰਾ ਟਰੱਸਟ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸਦੇ ਚੱਲਦਿਆਂ ਭਾਰਤੀ ਫੌਜ ਅਤੇ ਗੁਰਦੁਆਰਾ ਟਰੱਸਟ ਦੇ ਸੇਵਾਦਾਰਾਂ ਨੇ ਅਰਦਾਸ ਕਰਨ ਉਪਰੰਤ ਪੈਦਲ ਮਾਰਗ ਤੋਂ ਬਰਫ ਹਟਾਉਣ ਦੀ ਮੁਹਿੰਮ ਰਸਮੀ ਤੌਰ ‘ਤੇ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਗੁਰਦੁਆਰਾ ਸ੍ਰੀ ਹੇਮੁਕੰਟ ਸਾਹਿਬ ਕਿਵਾੜ 23 ਮਈ ਨੂੰ ਖੋਲ੍ਹੇ ਜਾਣੇ ਹਨ, ਜਦੋਂ ਕਿ ਪਹਿਲਾ ਜਥਾ 20 ਮਈ ਨੂੰ ਰਿਸੀਕੇਸ਼ ਤੋਂ ਰਵਾਨਾ ਹੋਵੇਗਾ। ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਹਰ ਸਾਲ ਦੇਸ਼ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚਦੇ ਹਨ।

RELATED ARTICLES
POPULAR POSTS