21 C
Toronto
Sunday, September 13, 2026
spot_img
HomeਕੈਨੇਡਾFront‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ-2026’ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ-- ਮੁੱਖ...

‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ-2026’ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ– ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਕੀਤੀ ਸਾਂਝੀ

‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ-2026’ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ– ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਕੀਤੀ ਸਾਂਝੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ-2026’ ਨੂੰ ਪ੍ਰਵਾਨਗੀ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲ ਭੇਜ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਵਲੋਂ ਇਹ ਸੋਧ ਬਿੱਲ ਲੰਘੀ 13 ਅਪ੍ਰੈਲ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਹੁਣ ਨਜ਼ਰ ਰਾਜਪਾਲ ’ਤੇ ਰਹੇਗੀ ਕਿ ਕੀ ਉਹ ਇਸ ਬਿੱਲ ਨੂੰ ਸਹਿਮਤੀ ਦਿੰਦੇ ਹਨ ਜਾਂ ਫਿਰ ਰਾਸ਼ਟਰਪਤੀ ਕੋਲ ਭੇਜਦੇ ਹਨ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਸੀ ਕਿ ਹਾਲੇ ਤੱਕ ਉਨ੍ਹਾਂ ਨੂੰ ਸੋਧ ਬਿੱਲ ਪ੍ਰਾਪਤ ਨਹੀਂ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਨੇ ਸੋਧ ਬਿੱਲ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜ ਦਿੱਤਾ ਹੈ।

RELATED ARTICLES
POPULAR POSTS