18.2 C
Toronto
Thursday, September 10, 2026
spot_img
HomeਕੈਨੇਡਾFrontਕਿਸਾਨ ਜਥੇਬੰਦੀਆਂ ਵਲੋਂ ਅੱਜ ਨਹੀਂ ਕੀਤਾ ਗਿਆ ਰੇਲ ਰੋਕੋ ਅੰਦੋਲਨ

ਕਿਸਾਨ ਜਥੇਬੰਦੀਆਂ ਵਲੋਂ ਅੱਜ ਨਹੀਂ ਕੀਤਾ ਗਿਆ ਰੇਲ ਰੋਕੋ ਅੰਦੋਲਨ

ਕਿਸਾਨ ਜਥੇਬੰਦੀਆਂ ਵਲੋਂ ਅੱਜ ਨਹੀਂ ਕੀਤਾ ਗਿਆ ਰੇਲ ਰੋਕੋ ਅੰਦੋਲਨ
ਤਿੰਨ ਦਿਨਾਂ ਬਾਅਦ ਉਲੀਕੀ ਜਾਵੇਗੀ ਨਵੀਂ ਰਣਨੀਤੀ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਮੋਰਚਾ ਸਣੇ ਹੋਰ ਜਥੇਬੰਦੀਆਂ ਵਲੋਂ ਅੱਜ 17 ਅਪ੍ਰੈਲ ਦਿਨ ਸ਼ੁੱਕਰਵਾਰ ਦਾ ‘ਰੋਲ ਰੋਕੋ ਅੰਦੋਲਨ’ ਮੁਲਤਵੀ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਵਲੋਂ ਦਿੱਤੀ ਗਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰੇਲਾਂ ਨਾ ਰੋਕਣ ਦੀ ਅਪੀਲ ਤੋਂ ਬਾਅਦ ਅੰਦੋਲਨ ਨੂੰ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਅੰਦੋਲਨ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਦੀਆਂ ਪੰਜ ਜਥੇਬੰਦੀਆਂ ਅਤੇ ਕੁਝ ਹੋਰ ਯੂਨੀਅਨਾਂ ਵਲੋਂ ਮਿਲ ਕੇ ਕੀਤਾ ਜਾਣਾ ਸੀ। ਪੰਜਾਬ ਦੀਆਂ 18 ਥਾਵਾਂ ’ਤੇ ਰੇਲਾਂ ਰੋਕਣ ਦਾ ਐਲਾਨ ਕਣਕ ਦੀ ਖਰੀਦ ਵਿਚ ਹੋ ਰਹੀ ਦੇਰੀ ਖਿਲਾਫ ਕੀਤਾ ਗਿਆ ਸੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਕੋਲੋਂ ਤਿੰਨ ਦਿਨ ਦਾ ਸਮਾਂ ਮੰਗਿਆ ਹੈ ਅਤੇ ਉਸ ਤੋਂ ਬਾਅਦ ਹੀ ਅਗਲੀ ਰਣਨੀਤੀ ਉਲੀਕੀ ਜਾਵੇਗੀ।

RELATED ARTICLES
POPULAR POSTS