ਚੋਣਾਂ ਤੋਂ ਪਹਿਲਾਂ ਕੀਤਾ ਸੀ ਕਿਸਾਨਾਂ ਨਾਲ ਵਾਅਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਦੀ ਯੋਗੀ ਅਦਿੱਤਿਆ ਨਾਥ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਅੱਜ ਹੋਈ ਹੈ। ਮੁੱਖ ਸਕੱਤਰ ਰਾਹੁਲ ਭਟਨਾਗਰ ਨੇ ਦੱਸਿਆ ਕਿ 86 ਲੱਖ ਕਿਸਾਨਾਂ ਦਾ ਇਕ ਲੱਖ ਤੱਕ ਦਾ ਕਰਜ਼ਾ ਮੁਆਫ ਹੋ ਜਾਵੇਗਾ। ਚੇਤੇ ਰਹੇ ਕਿ ਉਤਰ ਪ੍ਰਦੇਸ਼ ਦੀਆਂ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਕੀਤਾ ਸੀ। ਯੋਗੀ ਅਦਿੱਤਿਆ ਨਾਥ ਨੇ ਕਿਸਾਨਾਂ ਦੇ ਕਰਜ਼ੇ ਮੁਆਫੀ ਦਾ ਫੈਸਲਾ ਲੈ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਜੋ ਵਾਅਦੇ ਕੀਤੇ ਹਨ, ਉਸ ਨੂੰ ਪੂਰਾ ਕੀਤਾ ਜਾਵੇਗਾ।
ਦੂਜੇ ਪਾਸੇ ਪੰਜਾਬ ਵਿਚ ਕਾਂਗਰਸ ਨੇ ਵੀ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਕਰਜ਼ਾ ਮੁਆਫੀ ਦਾ ਵਾਅਦਾ ਸੀ। ਸੋ ਦੇਖਣਾ ਹੋਵੇਗਾ ਕਿ ਕੈਪਟਨ ਅਮਰਿੰਦਰ ਸਰਕਾਰ ਇਸ ਸਬੰਧੀ ਕੀ ਫੈਸਲਾ ਲੈਂਦੀ ਹੈ।
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …