ਮਾਹਿਲਪੁਰ/ਬਿਊਰੋ ਨਿਊਜ਼
ਬਾਦਲਾਂ ਦੀ ਟਰਾਂਸਪੋਰਟ ਕੰਪਨੀ ਦੀ ਬੱਸ ਨੇ ਇੱਕ ਹੋਰ ਵਿਅਕਤੀ ਦੀ ਜਾਨ ਲੈ ਲਈ। ਇਹ ਘਟਨਾ ਅੱਜ ਬਾਅਦ ਦੁਪਹਿਰ ਮਾਹਿਲਪੁਰ-ਹੁਸ਼ਿਆਰਪੁਰ ਰੋਡ ‘ਤੇ ਪਿੰਡ ਹੰਦੋਵਾਲ ਨੇੜੇ ਵਾਪਰੀ। ਇਕ ਤੇਜ਼ ਰਫ਼ਤਾਰ ਔਰਬਿਟ ਬੱਸ ਨੇ ਸਕੂਟਰੀ ‘ਤੇ ਜਾ ਰਹੇ ਸਾਬਕਾ ਅਕਾਲੀ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੇ ਚਾਚੇ ਚਰਨਜੀਤ ਸਿੰਘ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਚਰਨਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬੱਸ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਸ ਨੂੰ ਥਾਣੇ ਬੰਦ ਕਰ ਦਿੱਤਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …