0.9 C
Toronto
Monday, April 20, 2026
spot_img
HomeਕੈਨੇਡਾFrontਜੰਮੂ ਦੇ ਊਧਮਪੁਰ ਵਿਚ ਭਿਆਨਕ ਸੜਕ ਹਾਦਸਾ-22 ਮੌਤਾਂ

ਜੰਮੂ ਦੇ ਊਧਮਪੁਰ ਵਿਚ ਭਿਆਨਕ ਸੜਕ ਹਾਦਸਾ-22 ਮੌਤਾਂ

100 ਫੁੱਟ ਡੂੰਘੀ ਖੱਡ ’ਚ ਡਿਗੀ ਬੱਸ

ਜੰਮੂ/ਬਿਊਰੋ ਨਿਊਜ਼  : ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਅੱਜ ਸੋਮਵਾਰ ਨੂੰ ਇੱਕ ਬੱਸ ਦੇ ਪਹਾੜੀ ਤੋਂ ਹੇਠਾਂ ਡਿੱਗਣ ਕਾਰਨ 22 ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀ ਵਿਅਕਤੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 10 ਵਜੇ ਦੇ ਕਰੀਬ ਰਾਮਨਗਰ ਇਲਾਕੇ ਦੇ ਪਿੰਡ ਕਗੋਟ ਨੇੜੇ ਇੱਕ ਅੰਨ੍ਹੇ ਮੋੜ ’ਤੇ ਵਾਪਰਿਆ। ਸਥਾਨਕ ਲੋਕਾਂ ਨੇ ਸਭ ਤੋਂ ਪਹਿਲਾਂ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਮਲਬੇ ਵਿੱਚੋਂ ਜ਼ਖ਼ਮੀਆਂ ਨੂੰ ਬਾਹਰ ਕੱਢਿਆ। ਊਧਮਪੁਰ ਦੇ ਵਧੀਕ ਡਿਪਟੀ ਕਮਿਸ਼ਨਰ ਪ੍ਰੇਮ ਸਿੰਘ ਚਿੱਬ ਨੇ ਕਿਹਾ ਕਿ ਇਹ ਸਾਡੇ ਊਧਮਪੁਰ ਜ਼ਿਲ੍ਹੇ ਲਈ ਬਹੁਤ ਦੁਖਦਾਈ ਖਬਰ ਹੈ। ਇਹ ਬੱਸ ਰਾਮਨਗਰ ਤੋਂ ਊਧਮਪੁਰ ਜਾ ਰਹੀ ਸੀ। ਇਸੇ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਬਹੁਤ ਸਾਰੇ ਆਗੂਆਂ ਨੇ ਇਸ ਸੜਕ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸੜਕ ਹਾਦਸੇ ਵਿਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

RELATED ARTICLES
POPULAR POSTS