4.8 C
Toronto
Tuesday, October 27, 2026
spot_img
HomeਕੈਨੇਡਾFrontਪੰਜਾਬ ਦੇ 4 ਜ਼ਿਲ੍ਹਿਆਂ ਵਿਚ ਹੀਟਵੇਵ ਦਾ ਯੈਲੋ ਅਲਰਟ - 24 ਅਪ੍ਰੈਲ ਤੱਕ...

ਪੰਜਾਬ ਦੇ 4 ਜ਼ਿਲ੍ਹਿਆਂ ਵਿਚ ਹੀਟਵੇਵ ਦਾ ਯੈਲੋ ਅਲਰਟ – 24 ਅਪ੍ਰੈਲ ਤੱਕ ਮੌਸਮ ਅਜਿਹਾ ਹੀ ਰਹਿਣ ਦੇ ਸੰਕੇਤ

ਪੰਜਾਬ ਦੇ 4 ਜ਼ਿਲ੍ਹਿਆਂ ਵਿਚ ਹੀਟਵੇਵ ਦਾ ਯੈਲੋ ਅਲਰਟ – 24 ਅਪ੍ਰੈਲ ਤੱਕ ਮੌਸਮ ਅਜਿਹਾ ਹੀ ਰਹਿਣ ਦੇ ਸੰਕੇਤ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਚੰਡੀਗੜ੍ਹ ਵਿਚ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 4 ਜ਼ਿਲ੍ਹਿਆਂ ਵਿਚ ਹੀਟਵੇਵ ਦਾ ਯੈਲੋ ਅਲਰਟ ਕੀਤਾ ਹੈ। ਇਸ ਦੌਰਾਨ ਲੁਧਿਆਣਾ, ਸੰਗਰੂਰ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਹੀਟ ਵੇਵ ਚਲੇਗੀ। ਇਸ ਤਰ੍ਹਾਂ ਦਾ ਮੌਸਮ ਲਗਾਤਾਰ 24 ਅਪ੍ਰੈਲ ਤੱਕ ਰਹਿਣ ਦਾ ਅਨੁਮਾਨ ਹੈ। ਇਸੇ ਦੌਰਾਨ ਕੁਝ ਸਥਾਨਾਂ ’ਤੇ ਰਾਤਾਂ ਸਮੇਂ ਵੀ ਗਰਮੀ ਰਹਿਣ ਦੀ ਸੰਭਾਵਨਾ ਹੈ। ਸਭ ਤੋਂ ਜ਼ਿਆਦਾ ਤਾਪਮਾਨ ਬਠਿੰਡਾ ਵਿਚ 41.3 ਡਿਗਰੀ ਅਤੇ ਚੰਡੀਗੜ੍ਹ ਵਿਚ 39.9 ਡਿਗਰੀ ਦਰਜ ਕੀਤਾ ਗਿਆ ਹੈ। ਪੰਜਾਬ ਦੇ ਸਿਹਤ ਵਿਭਾਗ ਵਲੋਂ ਸੂਬੇ ਦੀ ਜਨਤਾ ਲਈ ਹਸਪਤਾਲਾਂ ਵਿਚ ਹੀਟ ਸਟਰੋਕ ਸਥਾਪਿਤ ਕੀਤੇ ਗਏ ਹਨ। ਸਿਹਤ ਵਿਭਾਗ ਨੇ ਪੰਜਾਬ ਵਾਸੀਆਂ ਨੂੰ ਸਲਾਹ ਦਿੱਤੀ ਹੈ ਕਿ ਦੁਪਹਿਰ ਸਮੇਂ ਬਿਨਾ ਕੰਮ ਤੋਂ ਘਰਾਂ ਤੋਂ ਬਾਹਰ ਨਾ ਜਾਓ ਅਤੇ ਜੇਕਰ ਸਿਹਤ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤੁਰੰਤ ਹਸਪਤਾਲ ਪਹੁੰਚ ਕੇ ਡਾਕਟਰ ਨੂੰ ਚੈਕ ਜ਼ਰੂਰ ਕਰਵਾਉ।

RELATED ARTICLES
POPULAR POSTS