ਸਾਡੀ ਮਿਹਨਤ ਜ਼ਰੂਰ ਰੰਗ ਲਿਆਏਗੀ : ਨਿੱਕੀ ਹੇਲੀ
ਵਾਸ਼ਿੰਗਟਨ/ਬਿਊਰੋ ਨਿਊਜ਼
ਭਾਰਤ ਤੇ ਪਾਕਿਸਤਾਨ ਵਿਚਾਲੇ ਸਬੰਧਾਂ ਨੂੰ ਸੁਖਾਵਾਂ ਬਣਾਉਣ ਵਿੱਚ ਅਮਰੀਕਾ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਟਰੰਪ ਪ੍ਰਸ਼ਾਸਨ ਨੇ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਨੂੰ ਘੱਟ ਕਰਨ ਲਈ ਨਵੇਂ ਰਸਤੇ ਲੱਭਣੇ ਸ਼ੁਰੂ ਕਰ ਦਿੱਤੇ ਹਨ। ਇਹ ਕੋਸ਼ਿਸ਼ਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁਰੂ ਕੀਤੀਆਂ ਹਨ। ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੀ ਰਾਜਦੂਤ ਨਿੱਕੀ ਹੇਲੀ ਨੇ ਕਿਹਾ ਹੈ ਕਿ ਰਾਸ਼ਟਰਪਤੀ ਟਰੰਪ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਾਲੇ ਰਿਸ਼ਤਿਆਂ ਨੂੰ ਲੈ ਕੇ ਬਹੁਤ ਚਿੰਤਤ ਹਨ। ਨਿੱਕੀ ਹੇਲੀ ਨੇ ਕਿਹਾ ਕਿ ਅਸੀਂ ਇਸ ਗੱਲ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਦੋਵਾਂ ਦੇਸ਼ਾਂ ਦੇ ਰਿਸ਼ਤੇ ਸੁਖਾਵੇਂ ਬਣਾਉਣ ਵਿੱਚ ਅਸੀਂ ਕਿਸ ਤਰ੍ਹਾਂ ਭੂਮਿਕਾ ਨਿਭਾਅ ਸਕਦੇ ਹਾਂ। ਨਿੱਕੀ ਹੇਲੀ ਨੇ ਕਿਹਾ ਕਿ ਸਾਡੀ ਮਿਹਨਤ ਜ਼ਰੂਰ ਰੰਗ ਲਿਆਏਗੀ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …