21.9 C
Toronto
Saturday, June 6, 2026
spot_img
HomeਕੈਨੇਡਾFrontਪੰਜਾਬ ਵਿਚ ਗਰਮੀ ਵਧਣ ਦੇ ਨਾਲ ਬਿਜਲੀ ਦੀ ਮੰਗ ਨੇ ਵੀ ਫੜੀ...

ਪੰਜਾਬ ਵਿਚ ਗਰਮੀ ਵਧਣ ਦੇ ਨਾਲ ਬਿਜਲੀ ਦੀ ਮੰਗ ਨੇ ਵੀ ਫੜੀ ਰਫਤਾਰ


ਗਰਮੀਆਂ ਵਿਚ ਬਿਜਲੀ ਦੀ ਮੰਗ 18 ਹਜ਼ਾਰ ਮੈਗਾਵਾਟ ਤੱਕ ਪਹੁੰਚਣ ਦਾ ਅਨੁਮਾਨ
ਪਟਿਆਲਾ/ਬਿਊਰੋ ਨਿਊਜ਼
ਤਾਪਮਾਨ ਵਿਚ ਹੋ ਰਹੇ ਵਾਧੇ ਕਾਰਨ ਪੰਜਾਬ ਵਿਚ ਬਿਜਲੀ ਦੀ ਮੰਗ ਲਗਾਤਾਰ ਵਧਣ ਲੱਗੀ ਹੈ। ਅਪਰੈਲ ਦੇ ਪਹਿਲੇ ਦੋ ਹਫਤਿਆਂ ਵਿਚ ਮੌਸਮ ਠੰਡਾ ਰਹਿਣ ਕਾਰਨ ਬਿਜਲੀ ਦੀ ਮੰਗ ਘੱਟ ਰਹੀ ਸੀ। ਰੋਜ਼ਾਨਾ ਦੇ ਅੰਕੜਿਆਂ ਮੁਤਾਬਕ 20 ਅਪ੍ਰੈਲ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 9360 ਮੈਗਾਵਾਟ ਰਹੀ, ਜਿਸਦੀ ਸਪਲਾਈ 1798 ਸੀ। ਉਤਰੀ ਖੇਤਰੀ ਲੋਡ ਡਿਸਪੈਚ ਸੈਂਟਰ, ਗਰਿਡ-ਇੰਡੀਆ ਦੇ ਅਧੀਨ ਕੰਮ ਕਰਨ ਵਾਲੀ ਇਕ ਮਹੱਤਵਪੂਰਨ, ਸਰਕਾਰੀ ਸੰਸਥਾ ਹੈ, ਜੋ ਭਾਰਤ ਦੇ ਉਤਰੀ ਖੇਤਰ ਵਿਚ ਪਾਵਰ ਗਰਿਡ ਦੇ ਭਰੋਸੇਯੋਗ ਅਤੇ ਸੁਰੱਖਿਅਤ ਸੰਚਾਲਣ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੈ। ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ 18 ਹਜ਼ਾਰ ਮੈਗਾਵਾਟ ਤੱਕ ਪਹੁੰਚ ਸਕਦੀ ਹੈ। ਇਸਦੇ ਚੱਲਦਿਆਂ ਮੌਸਮ ਵਿਭਾਗ ਵਲੋਂ ਇਹ ਵੀ ਦੱਸਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਆਮ ਨਾਲੋਂ ਵੱਧ ਲੂ ਚੱਲਣ ਦੀ ਸੰਭਾਵਨਾ ਹੈ।

RELATED ARTICLES
POPULAR POSTS