ਕਿਹਾ, ਉਹ ਗਰੀਬਾਂ ਦੇ ਕੇਸ ਮੁਫਤ ਲੜਦੇ ਹਨ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਰਾਮ ਜੇਠਮਲਾਨੀ ਨੇ ਆਖਿਆ ਹੈ ਕਿ ਜੇਕਰ ਆਮ ਆਦਮੀ ਪਾਰਟੀ ਦੇ ਆਗੂ ਫ਼ੀਸ ਦੇ ਪੈਸੇ ਨਹੀਂ ਦੇ ਸਕਦੇ ਤਾਂ ਉਹ ਇਨ੍ਹਾਂ ਦੇ ਕੇਸ ਮੁਫ਼ਤ ਵਿੱਚ ਲੜਨਗੇ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਦਾ ਕੇਸ ਸੀਨੀਅਰ ਵਕੀਲ ਰਾਮ ਜੇਠਮਲਾਨੀ ਵੱਲੋਂ ਲੜਿਆ ਜਾ ਰਿਹਾ ਹੈ।
ਜੇਠਮਲਾਨੀ ਨੇ ਆਖਿਆ ਹੈ ਕਿ ਉਹ ਆਪਣੀ ਫ਼ੀਸ ਸਿਰਫ਼ ਅਮੀਰਾਂ ਤੋਂ ਲੈਂਦੇ ਹਨ। ਗ਼ਰੀਬਾਂ ਦੇ ਕੇਸ ਉਹ ਮੁਫ਼ਤ ਲੜਦੇ ਹਨ। ਉਨ੍ਹਾਂ ਆਖਿਆ ਕਿ ਕੇਜਰੀਵਾਲ ਨੂੰ ਉਨ੍ਹਾਂ ਨੇ ਗ਼ਰੀਬਾਂ ਦੀ ਸ਼੍ਰੇਣੀ ਵਿੱਚ ਰੱਖਿਆ ਹੈ। ਜੇਠ ਮਲਾਨੀ ਨੇ ਆਖਿਆ ਕਿ ਜੇਤਲੀ ਨੂੰ ਉਨ੍ਹਾਂ ਦੇ ਸਵਾਲਾਂ ਤੋਂ ਡਰ ਲੱਗਦਾ ਹੈ। ਰਾਮ ਜੇਠ ਮਾਲਿਨੀ ਨੇ ਆਖਿਆ ਹੈ ਕਿ ਜੇਕਰ ਦਿੱਲੀ ਸਰਕਾਰ ਤੇ ਕੇਜਰੀਵਾਲ ਉਨ੍ਹਾਂ ਦੀ ਫ਼ੀਸ ਨਹੀਂ ਦੇ ਸਕਦੇ ਤਾਂ ਵੀ ਉਹ ਕੇਸ ਲੜਨ ਲਈ ਤਿਆਰ ਹਨ।
ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੇ ਦਿੱਲੀ ਸਰਕਾਰ ਉੱਤੇ ਦੋਸ਼ ਲਾਇਆ ਸੀ ਕਿ ਕੇਜਰੀਵਾਲ ਕੇਸ ਲਈ ਦਿੱਲੀ ਦੇ ਲੋਕਾਂ ਦੇ ਟੈਕਸ ਦੇ ਪੈਸੇ ਦੀ ਵਰਤੋਂ ਕਰ ਰਿਹਾ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …