ਅੰਮ੍ਰਿਤਸਰ/ਬਿਊਰੋ ਨਿਊਜ਼
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੂੰ ਅੱਜ ਅਕਾਲ ਤਖ਼ਤ ਸਾਹਿਬ ‘ਤੇ ਹੋਈ ਪੰਜ ਸਿੰਘ ਸਾਹਿਬਾਨ ਦੀ ਬੈਠਕ ਦੌਰਾਨ ਤਨਖਾਹੀਆ ਕਰਾਰ ਦੇ ਦਿੱਤਾ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਝੀਂਡਾ ਨੂੰ ਧਾਰਮਿਕ ਸਜ਼ਾ ਵਾਲਾ ਹੁਕਮ ਪੜ੍ਹਿਆ ਗਿਆ। ਅੱਜ ਝੀਂਡਾ ਨੇ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋ ਕੇ ਪੰਜ ਸਿੰਘ ਸਾਹਿਬਾਨ ਨੂੰ ਆਪਣਾ ਸਪਸ਼ਟੀਕਰਨ ਵੀ ਦਿੱਤਾ ।
ਝੀਂਡਾ ਨੂੰ ਲਾਈ ਗਈ ਤਨਖਾਹ ਅਨੁਸਾਰ ਉਹ ਕੁਰੂਕਸ਼ੇਤਰ ਦੇ ਗੁਰਦਵਾਰਾ ਛੇਵੀਂ ਪਾਤਸ਼ਾਹੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣਗੇ। ਗੁਰਬਾਣੀ ਸਰਵਣ ਕਰਨ ਤੋਂ ਇਲਾਵਾ ਹੱਥੀਂ ਸੇਵਾ ਕਰਨ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਘੰਟਾ ਬਰਤਨਾਂ ਦੀ ਸੇਵਾ ਕਰਨਗੇ। ਇਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਵਿਖੇ 101 ਰੁਪਏ ਦੀ ਦੇਗ ਲੈ ਕੇ ਖਿਮਾ ਯਾਚਨਾ ਦੀ ਅਰਦਾਸ ਕਰਨਗੇ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …