12.7 C
Toronto
Tuesday, September 22, 2026
spot_img
HomeਕੈਨੇਡਾFrontਬੀ.ਬੀ.ਐਮ.ਬੀ. ਮਾਮਲੇ ’ਚ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਕੀਤੀ ਖਾਰਜ

ਬੀ.ਬੀ.ਐਮ.ਬੀ. ਮਾਮਲੇ ’ਚ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਕੀਤੀ ਖਾਰਜ

ਬੀ.ਬੀ.ਐਮ.ਬੀ. ਮਾਮਲੇ ’ਚ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਕੀਤੀ ਖਾਰਜ

ਕੇਂਦਰ ਸਰਕਾਰ ਕੋਲ ਆਪਣੀ ਗੱਲ ਰੱਖਣ ਲਈ ਕਿਹਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਨਾਲ ਜੁੜੇ ਚਰਚਿਤ ਪਾਣੀ ਵਿਵਾਦ ਮਾਮਲੇ ’ਚ ਪੰਜਾਬ ਸਰਕਾਰ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਇਹ ਅਰਜ਼ੀ ਪਿਛਲੇ ਸਾਲ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦੇ ਬੀਬੀਐਮਬੀ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਦਾਇਰ ਕੀਤੀ ਗਈ ਸੀ। ਪੰਜਾਬ ਸਰਕਾਰ ਦਾ ਇਲਜ਼ਾਮ ਸੀ ਕਿ ਬੀ.ਬੀ.ਐਮ.ਬੀ. ਨੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਇਹ ਫੈਸਲਾ ਕੀਤਾ। ਸੂਬੇ ਵਲੋਂ ਕਿਹਾ ਗਿਆ ਕਿ ਬਿਨਾਂ ਉਸ ਦੀ ਸਹਿਮਤੀ ਦੇ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਨਾ ਸਿਰਫ਼ ਸਥਾਪਿਤ ਸਮਝੌਤਿਆਂ ਦੇ ਖਿਲਾਫ ਹੈ, ਸਗੋਂ ਉਸਦੇ ਇਤਰਾਜ਼ਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ। ਪੰਜਾਬ ਨੇ ਅਦਾਲਤ ਨੂੰ ਦੱਸਿਆ ਕਿ ਤਕਨੀਕੀ ਕਮੇਟੀ ਦੀ ਮੀਟਿੰਗ ਵਿਚ ‘ਦੁਪੱਖੀ ਸਹਿਮਤੀ’ ਦੀ ਸ਼ਰਤ ਸ਼ਾਮਿਲ ਸੀ, ਜਿਸਨੂੰ ਬਾਅਦ ਵਿਚ ਹਟਾ ਕੇ ਇਕਤਰਫਾ ਫੈਸਲਾ ਲਾਗੂ ਕਰ ਦਿੱਤਾ ਗਿਆ। ਅਦਾਲਤ ਨੇ ਸਪਸ਼ਟ ਕੀਤਾ ਕਿ ਇਸ ਮਾਮਲੇ ’ਤੇ ਪਹਿਲਾਂ ਹੀ ਫੈਸਲਾ ਦਿੱਤਾ ਜਾ ਚੁੱਕਾ ਹੈ। ਉਸ ਫੈਸਲੇ ਵਿਚ ਕਿਹਾ ਗਿਆ ਸੀ ਕਿ ਜੇ ਕਿਸੇ ਰਾਜ ਨੂੰ ਬੀ.ਬੀ.ਐਮ.ਬੀ. ਦੇ ਫੈਸਲੇ ਨਾਲ ਇਤਰਾਜ਼ ਹੈ, ਤਾਂ ਉਹ ਨਿਯਮਾਂ ਦੇ ਤਹਿਤ ਕੇਂਦਰ ਸਰਕਾਰ ਦੇ ਸਾਹਮਣੇ ਆਪਣੀ ਗੱਲ ਰੱਖ ਸਕਦਾ ਹੈ।

RELATED ARTICLES
POPULAR POSTS