27.1 C
Toronto
Saturday, June 13, 2026
spot_img
HomeਕੈਨੇਡਾFrontਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐਸਜੀਪੀਸੀ ਦੇ ਪ੍ਰਬੰਧਕੀ ਰਵੱਈਏ ’ਤੇ ਚੁੱਕੇ...

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐਸਜੀਪੀਸੀ ਦੇ ਪ੍ਰਬੰਧਕੀ ਰਵੱਈਏ ’ਤੇ ਚੁੱਕੇ ਸਵਾਲ

ਕਿਹਾ : ਮੇਰੇ ਘਰ ’ਤੇ ਕਰਵਾਈ ਜਾ ਰਹੀ ਹੈ ਜਾਸੂਸੀ

ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਅਤੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਰਵੱਈਏ ’ਤੇ ਸਵਾਲ ਚੁੱਕੇ ਹਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹੁਣ ਮੇਰੇ ਘਰ ’ਤੇ ਜਾਸੂਸੀ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਮੇਟੀ ’ਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਅਤੇ ਨਿੱਜੀ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ ਲਗਾਏ ਹਨ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਜਦੋਂ ਉਹ ਆਪਣੀ ਰਿਹਾਇਸ਼ ਤੋਂ ਸਮਾਨ ਸ਼ਿਫਟ ਕਰ ਰਹੇ ਸਨ ਤਾਂ ਪ੍ਰਬੰਧਕਾਂ ਵਲੋਂ ਸੇਵਾਦਾਰਾਂ ਕੋਲੋਂ ਲਿਖਤੀ ਤੌਰ ’ਤੇ ਦਸਤਖਤ ਕਰਵਾਏ ਗਏ ਕਿ ਉਨ੍ਹਾਂ ਦਾ ਸਮਾਨ ਬਿਨਾ ਚੈਕ ਕੀਤੇ ਬਾਹਰ ਨਾ ਜਾਣ ਦਿੱਤਾ ਜਾਵੇ। ਗਿਆਨੀ ਰਘਬੀਰ ਸਿੰਘ ਨੇ ਇਸ ਕਾਰਵਾਈ ਨੂੰ ਬੇਹੱਦ ਘਟੀਆ ਕਾਰਵਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਤਲਾਸ਼ੀ ਸਿਰਫ ਕਿਸੇ ਗੈਰਕਾਨੂੰਨੀ ਵਸਤੂ ਦੇ ਸ਼ੱਕ ਵਿਚ ਲਈ ਜਾਂਦੀ ਹੈ, ਪਰ ਇੱਥੇ ਜਾਣਬੁੱਝ ਕੇ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਗਿਆਨੀ ਰਘਬੀਰ ਸਿੰਘ ਨੇ ਦੱਸਆ ਕਿ ਉਨ੍ਹਾਂ ਦਾ ਦੋ ਸਾਲ ਤੋਂ ਵੱਧ ਦਾ ਸੇਵਾ ਕਾਲ ਬਾਕੀ ਸੀ, ਪਰ 26 ਫਰਵਰੀ 2026 ਨੂੰ ਉਨ੍ਹਾਂ ਨੂੰ ਜਬਰੀ ਰਿਟਾਇਰ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਰਿਹਾਇਸ਼ ’ਤੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਜਾਸੂਸੀ ਕੀਤੀ ਜਾ ਰਹੀ ਹੈ ਅਤੇ ਕਰਮਚਾਰੀਆਂ ਰਾਹੀਂ ਨਿਗਰਾਨੀ ਵੀ ਰੱਖੀ ਜਾ ਰਹੀ ਹੈ।

RELATED ARTICLES
POPULAR POSTS