16.1 C
Toronto
Monday, October 26, 2026
spot_img
HomeਕੈਨੇਡਾFrontਪੰਜਾਬ ’ਚ ਲੱਗਣ ਲੱਗੇ ਬਿਜਲੀ ਦੇ ਲੰਬੇ-ਲੰਬੇ ਕੱਟ - ਸੂਬੇ ਵਿੱਚ ਬਿਜਲੀ ਦੀ...

ਪੰਜਾਬ ’ਚ ਲੱਗਣ ਲੱਗੇ ਬਿਜਲੀ ਦੇ ਲੰਬੇ-ਲੰਬੇ ਕੱਟ – ਸੂਬੇ ਵਿੱਚ ਬਿਜਲੀ ਦੀ ਮੰਗ 10 ਹਜ਼ਾਰ ਮੈਗਾਵਾਟ ਤੋਂ ਟੱਪੀ

ਪੰਜਾਬ ’ਚ ਲੱਗਣ ਲੱਗੇ ਬਿਜਲੀ ਦੇ ਲੰਬੇ-ਲੰਬੇ ਕੱਟ – ਸੂਬੇ ਵਿੱਚ ਬਿਜਲੀ ਦੀ ਮੰਗ 10 ਹਜ਼ਾਰ ਮੈਗਾਵਾਟ ਤੋਂ ਟੱਪੀ

ਚੰਡੀਗੜ੍ਹ/ਬਿਊਰੋ ਨਿਊਜ਼   : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਅਗਲੇ 4-5 ਦਿਨਾਂ ਦੌਰਾਨ ਲੰਬੇ-ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਵੇਗਾ। ਇੱਕ ਪਾਸੇ ਜਿੱਥੇ ਸੂਬੇ ਵਿੱਚ ਪਾਰਾ ਲਗਾਤਾਰ ਚੜ੍ਹ ਰਿਹਾ ਹੈ, ਉੱਥੇ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਬਿਜਲੀ ਸਿਸਟਮ ਦੇ ਨਵੀਨੀਕਰਨ ਅਤੇ ਮਜ਼ਬੂਤੀ ਲਈ 26 ਅਪਰੈਲ ਤੱਕ ਲੰਬੇ ਕੱਟਾਂ ਦਾ ਐਲਾਨ ਕਰ ਦਿੱਤਾ ਹੈ। ਗਰਮੀ ਅਤੇ ਬਿਜਲੀ ਕੱਟਾਂ ਦੀ ਦੋਹਰੀ ਮਾਰ ਦੌਰਾਨ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਸੂਬੇ ਵਿੱਚ ‘ਹੀਟਵੇਵ’ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਵਧ ਰਹੀ ਗਰਮੀ ਕਾਰਨ ਆਮ ਜਨ-ਜੀਵਨ ਵੀ ਪ੍ਰਭਾਵਿਤ ਹੋ ਰਿਹਾ ਹੈ। ਤਿੱਖੀ ਧੁੱਪ ਅਤੇ ਵਧਦੇ ਤਾਪਮਾਨ ਕਾਰਨ ਲੋਕਾਂ ਦਾ ਦਿਨ ਵੇਲੇ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਇਸੇ ਦੌਰਾਨ ਸੂਬੇ ਵਿੱਚ ਬਿਜਲੀ ਦੀ ਮੰਗ 10,396 ਮੈਗਾਵਾਟ ਤੱਕ ਪਹੁੰਚ ਗਈ।

RELATED ARTICLES
POPULAR POSTS