10.3 C
Toronto
Tuesday, October 28, 2025
spot_img
Homeਭਾਰਤਆਰ ਐਸ ਐਸ ਮੁਖੀ ਮੋਹਨ ਭਾਗਵਤ ਨੂੰ ਰਾਸ਼ਟਰਪਤੀ ਦਾ ਉਮੀਦਵਾਰ ਬਣਾਉਣ ਦੀ...

ਆਰ ਐਸ ਐਸ ਮੁਖੀ ਮੋਹਨ ਭਾਗਵਤ ਨੂੰ ਰਾਸ਼ਟਰਪਤੀ ਦਾ ਉਮੀਦਵਾਰ ਬਣਾਉਣ ਦੀ ਮੰਗ ਉਠੀ

ਇਲਾਹਾਬਾਦ/ਬਿਊਰੋ ਨਿਊਜ਼
ਆਰ ਐਸ ਐਸ ઠਮੁਖੀ ਮੋਹਨ ਭਾਗਵਤ ਨੂੰ ਭਾਜਪਾ ਵੱਲੋਂ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਦੀ ਮੰਗ ਨੂੰ ਲੈ ਕੇ ਹੁਣ ਸੜਕਾਂ ਉੱਤੇ ਵੀ ਆਵਾਜ਼ ਉੱਠਣੀ ਸ਼ੁਰੂ ਹੋ ਗਈ ਹੈ। ਇਲਾਹਾਬਾਦ ਵਿੱਚ ਭਾਜਪਾ ਵਰਕਰਾਂ ਵਲੋਂ ਮੋਹਨ ਭਾਗਵਤ ਨੂੰ ਐਨ ਡੀ ਏ ਦੀ ਤਰਫ਼ੋਂ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ । ਪ੍ਰਦਰਸ਼ਨ ਕਰਨ ਵਾਲੇ ਭਾਜਪਾ ਆਗੂਆਂ ਦੀ ਕਹਿਣਾ ਹੈ ਕਿ ਮੋਹਨ ਭਾਗਵਤ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਸੋਚ ਰੱਖਦੇ ਹਨ। ਉਨ੍ਹਾਂ ਨੂੰ ਰਾਸ਼ਟਰਪਤੀ ਬਣਾਉਣ ਨਾਲ ਦੇਸ਼ ਵਿੱਚ ਸਾਮਰਾਜ ਆ ਜਾਵੇਗਾ ਇਸ ਲਈ ਉਨ੍ਹਾਂ ਨੂੰ ਰਾਸ਼ਟਰਪਤੀ ਬਣਾਇਆ ਜਾਵੇ।
ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰਾਂ ਨੇ ਮੋਹਨ ਭਾਗਵਤ ਦੇ ਪੋਸਟਰ ਵੀ ਚੁੱਕੇ ਹੋਏ ਸਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਖਿਆ ਕਿ ਉਨ੍ਹਾਂ ਨੂੰ ਸੜਕਾਂ ਉੱਤੇ ਇਸ ਲਈ ਉੱਤਰਨਾ ਪੈ ਰਿਹਾ ਹੈ ਕਿ ਉਨ੍ਹਾਂ ਦੀ ਗੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚ ਸਕੇ।

RELATED ARTICLES
POPULAR POSTS