25.2 C
Toronto
Friday, July 24, 2026
spot_img
HomeਕੈਨੇਡਾFrontਲੁਧਿਆਣਾ ਅਤੇ ਬਠਿੰਡਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ ਅਤੇ ਬਠਿੰਡਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ


ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਕਈ ਸਕੂਲਾਂ ਨੂੰ ਮਿਲ ਚੁੱਕੀਆਂ ਹਨ ਧਮਕੀਆਂ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਵਿਚ ਅੱਜ ਵੀਰਵਾਰ ਨੂੰ ਈਮੇਲ ਰਾਹੀਂ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਨ੍ਹਾਂ ਸਕੂਲਾਂ ਵਿਚ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਅਤੇ ਡੀਏਵੀ ਸਕੂਲ ਬੀ.ਆਰ.ਐਸ. ਨਗਰ ਸ਼ਾਮਲ ਹੈ। ਧਮਕੀ ਮਿਲਣ ਤੋਂ ਬਾਅਦ ਇਨ੍ਹਾਂ ਸਕੂਲਾਂ ਦੀ ਕਮੇਟੀ ਨੇ ਸਾਰੇ ਬੱਚਿਆਂ ਨੂੰ ਘਰ ਭੇਜ ਦਿੱਤਾ। ਇਸੇ ਤਰ੍ਹਾਂ ਬਠਿੰਡਾ ਦੇ ਵੀ ਦੋ ਨਾਮੀ ਸਕੂਲਾਂ ਸੇਂਟ ਜ਼ੇਵੀਅਰ ਅਤੇ ਮਿਲੇਨੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸਕੂਲ ਪ੍ਰਸ਼ਾਸਨ ਵਲੋਂ ਬੱਚਿਆਂ ਨੂੰ ਉਨ੍ਹਾਂ ਦੇ ਘਰੀਂ ਭੇਜ ਦਿੱਤਾ ਗਿਆ।  ਇਸਦੇ ਨਾਲ ਹੀ ਬਠਿੰਡਾ ਦੇ ਰੇਲਵੇ ਸਟੇਸ਼ਨ ਨੂੰ ਵੀ ਨਿਸ਼ਾਨਾ ਬਣਾਉਣ ਦੀ ਚਿਤਾਵਨੀ ਭਰੀ ਈਮੇਲ ਸਾਹਮਣੇ ਆਈ ਹੈ। ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਸਕੂਲਾਂ ਅਤੇ ਅਦਾਲਤਾਂ ਨੂੰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦੀ ਹੀ ਦੋਸ਼ੀਆਂ ਤੱਕ ਪਹੁੰਚ ਕੀਤੀ ਜਾਵੇਗੀ।

RELATED ARTICLES
POPULAR POSTS