ਕਿਹਾ, ਪੰਜਾਬ ਦੀ ਕੈਪਟਨ ਸਰਕਾਰ ਵੀ ਆਪਣਾ ਵਾਅਦਾ ਪੂਰਾ ਕਰੇ
ਚੰਡੀਗੜ੍ਹ/ਬਿਊਰੋ ਨਿਊਜ਼
ਭਾਜਪਾ ਦੇ ਪੰਜਾਬ ਕਿਸਾਨ ਮੋਰਚਾ ਨੇ ਉਤਰ ਪ੍ਰਦੇਸ਼ ਦੇ 2 ਕਰੋੜ 15 ਲੱਖ ਕਿਸਾਨਾਂ ਦੇ ਕਰਜ਼ ਮੁਆਫ ਲਈ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੀ ਜੰਮ ਕੇ ਪ੍ਰਸੰਸਾ ਕੀਤੀ ਹੈ। ਕਿਸਾਨ ਮੋਰਚਾ ਦੀ ਪੰਜਾਬ ਇਕਾਈ ਨੇ ਉਮੀਦ ਕੀਤੀ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੀ ਕਿਸਾਨਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰੇਗੀ। ਕਿਸਾਨ ਮੋਰਚਾ ਦੇ ਪ੍ਰਧਾਨ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਭਾਜਪਾ ਨੇ ਕਿਸਾਨਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕੀਤਾ ਹੈ। ਨੰਨੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਤਰ ਪ੍ਰਦੇਸ਼ ਵਿਚ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਦੇ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਸੀ।