25.5 C
Toronto
Sunday, July 26, 2026
spot_img
HomeਕੈਨੇਡਾFrontਤਹਿਰਾਨ ’ਚ ਭਾਰਤੀ ਦੂਤਾਵਾਸ ਵਲੋਂ ਭਾਰਤੀ ਨਾਗਰਿਕਾਂ ਨੂੰ ਹਵਾਈ ਜਾਂ ਜ਼ਮੀਨੀ ਰਸਤੇ...

ਤਹਿਰਾਨ ’ਚ ਭਾਰਤੀ ਦੂਤਾਵਾਸ ਵਲੋਂ ਭਾਰਤੀ ਨਾਗਰਿਕਾਂ ਨੂੰ ਹਵਾਈ ਜਾਂ ਜ਼ਮੀਨੀ ਰਸਤੇ ਇਰਾਨ ਦੀ ਯਾਤਰਾ ਨਾ ਕਰਨ ਦੀ ਸਲਾਹ


ਨਵੀਂ ਦਿੱਲੀ/ਬਿਊਰੋ ਨਿਊਜ਼
ਤਹਿਰਾਨ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਨੂੰ ਹਵਾਈ ਜਾਂ ਜ਼ਮੀਨੀ ਰਸਤੇ ਇਰਾਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਵਧਦੇ ਖੇਤਰੀ ਤਣਾਅ ਦੇ ਵਿਚਕਾਰ ਭਾਰਤ ਸਰਕਾਰ ਨੇ ਇਰਾਨ ਵਿਚ ਆਪਣੇ ਨਾਗਰਿਕਾਂ ਲਈ ਇਕ ਸਖ਼ਤ ਸਲਾਹ ਜਾਰੀ ਕੀਤੀ ਹੈ। ਤਹਿਰਾਨ ਵਿਚ ਭਾਰਤੀ ਦੂਤਾਵਾਸ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਭਾਰਤੀ ਨਾਗਰਿਕਾਂ ਨੂੰ ਇਸ ਸਮੇਂ ਇਰਾਨ ਦੀ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਹੈ, ਭਾਵੇਂ ਉਹ ਯਾਤਰਾ ਹਵਾਈ ਜਾਂ ਸੜਕੀ ਰਸਤੇ ਹੋਵੇ। ਭਾਰਤ ਅਤੇ ਇਰਾਨ ਵਿਚਕਾਰ ਕੁਝ ਉਡਾਣਾਂ ਮੁੜ ਸ਼ੁਰੂ ਹੋਣ ਦੀਆਂ ਰਿਪੋਰਟਾਂ ਵੀ ਸਾਹਮਣੇ ਆ ਰਹੀਆਂ ਹਨ। ਅਜਿਹੇ ਵਿਚ ਦੂਤਾਵਾਸ ਵਲੋਂ ਇਹ ਸਲਾਹ ਜਾਰੀ ਕੀਤੀ ਗਈ ਹੈ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਯਾਤਰਾ ਜ਼ੋਖਮ ਭਰੀ ਹੋ ਸਕਦੀ ਹੈ।

RELATED ARTICLES
POPULAR POSTS