
ਵਾਈ ਪਲੱਸ ਸਕਿਉਰਿਟੀ ਹਟਾਉਣ ਦਾ ਮਾਮਲਾ ਪਹੁੰਚਿਆ ਹਾਈਕੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਰਾਜ ਸਭਾ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ ਵਾਈ ਪਲੱਸ ਸਕਿਉਰਿਟੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਅਦਾਲਤ ਨੇ ਇਸ ਮਾਮਲੇ ਨੂੰ ਗੰਭੀਰ ਮਾਮਲਾ ਮੰਨਦੇ ਹੋਏ ਇਸ ’ਤੇ ਸਖਤ ਰੁਖ ਅਪਣਾਇਆ ਹੈ। ਅਦਾਲਤ ਨੇ ਕਿਹਾ ਕਿ ਕਿਸੇ ਵੀ ਜਨਤਕ ਪ੍ਰਤੀਨਿਧੀ ਦੀ ਸੁਰੱਖਿਆ ਘਟਾਉਣ ਤੋਂ ਪਹਿਲਾਂ ਸੰਭਾਵੀ ਖਤਰਿਆਂ ਦਾ ਸਹੀ ਮੁਲਾਂਕਣ ਜ਼ਰੂਰੀ ਹੈ। ਅਦਾਲਤ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਅਗਲੀ ਸੁਣਵਾਈ ਤੱਕ ਹਰਭਜਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਮਾਮਲੇ ’ਤੇ ਅਗਲੀ ਸੁਣਵਾਈ 12 ਮਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਹਰਭਜਨ ਸਿੰਘ ਆਮ ਆਦਮੀ ਪਾਰਟੀ ਵਲੋੋਂ ਰਾਜ ਸਭਾ ਮੈਂਬਰ ਹਨ ਅਤੇ ਹੁਣ ਉਹ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਇਸਦੇ ਚੱਲਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਹਰਭਜਨ ਸਿੰਘ ਕੋਲੋਂ ਸੁਰੱਖਿਆ ਵਾਪਸ ਲੈ ਲਈ ਸੀ ਅਤੇ ਕੇਂਦਰ ਨੇ ਹਰਭਜਨ ਸਿੰਘ ਨੂੰ ਸੁਰੱਖਿਆ ਦਿੱਤੀ ਹੈ।

