14.6 C
Toronto
Monday, September 21, 2026
spot_img
Homeਭਾਰਤਆਮ ਆਦਮੀ ਪਾਰਟੀ ਦੇ ਬਾਗੀ ਸੰਸਦ ਮੈਂਬਰ ਭਾਜਪਾ ਦੇ ਰਾਜ ਸਭਾ ਮੈਂਬਰਾਂ...

ਆਮ ਆਦਮੀ ਪਾਰਟੀ ਦੇ ਬਾਗੀ ਸੰਸਦ ਮੈਂਬਰ ਭਾਜਪਾ ਦੇ ਰਾਜ ਸਭਾ ਮੈਂਬਰਾਂ ‘ਚ ਸ਼ਾਮਲ

ਆਮ ਆਦਮੀ ਪਾਰਟੀ ਦੇ ਬਾਗੀ ਸੰਸਦ ਮੈਂਬਰ ਭਾਜਪਾ ਦੇ ਰਾਜ ਸਭਾ ਮੈਂਬਰਾਂ ‘ਚ ਸ਼ਾਮਲਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਵਾਲੇ ਸੰਸਦ ਮੈਂਬਰ ਰਾਘਵ ਚੱਢਾ, ਅਸ਼ੋਕ ਕੁਮਾਰ ਮਿੱਤਲ, ਹਰਭਜਨ ਸਿੰਘ, ਸੰਦੀਪ ਕੁਮਾਰ ਪਾਠਕ, ਡਾ: ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਜਿੰਦਰ ਗੁਪਤਾ ਹੁਣ ਭਾਜਪਾ ਦੇ ਰਾਜ ਸਭਾ ਸੰਸਦ ਮੈਂਬਰਾਂ ‘ਚ ਸ਼ਾਮਲ ਹੋ ਗਏ ਹਨ। ਇਸ ਨੂੰ ਲੈ ਕੇ ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਹੁਣ ਰਾਜ ਸਭਾ ਵਿਚ ਭਾਜਪਾ ਦੇ ਮੈਂਬਰਾਂ ਦੀ ਗਿਣਤੀ 106 ਤੋਂ ਵਧ ਕੇ 113 ਹੋ ਗਈ ਹੈ, ਜਦਕਿ ਆਮ ਆਦਮੀ ਪਾਰਟੀ ਦੇ ਸਿਰਫ 3 ਮੈਂਬਰ ਰਹਿ ਗਏ ਹਨ। ਰਾਜ ਸਭਾ ਦੇ ਚੇਅਰਮੈਨ ਨੇ ਇਹ ਫੈਸਲਾ ਸੰਵਿਧਾਨ ਦੀ ਦਸਵੀਂ ਅਨੁਸੂਚੀ (ਦਲ-ਬਦਲੀ ਵਿਰੋਧੀ ਕਾਨੂੰਨ) ਤਹਿਤ ਲਿਆ ਹੈ, ਜੋ ਕਿ ਦੋ-ਤਿਹਾਈ ਮੈਂਬਰਾਂ ਦੇ ਇਕੱਠੇ ਜਾਣ ‘ਤੇ ਰਲੇਵੇਂ ਦੀ ਇਜਾਜ਼ਤ ਦਿੰਦਾ ਹੈ। ਇਹ ਸਾਰੇ ਮੈਂਬਰ ਆਮ ਆਦਮੀ ਪਾਰਟੀ ਦੀ ਰਾਜ ਸਭਾ ਇਕਾਈ ਦੀ ਕੁੱਲ ਤਾਕਤ ਦਾ ਦੋ-ਤਿਹਾਈ ਹਿੱਸਾ ਬਣਦੇ ਹਨ, ਜਿਸ ਕਾਰਨ ਇਨ੍ਹਾਂ ਦੀ ਮੈਂਬਰਸ਼ਿਪ ਰੱਦ ਹੋਣ ਤੋਂ ਬਚ ਗਈ ਹੈ।

RELATED ARTICLES
POPULAR POSTS